ਦਿੱਲੀ ਵਿਚ ਟੀਕਾਕਰਨ ਦਾ ਵੱਡਾ ਅਭਿਆਨ, ''ਜਿਥੇ ਵੋਟ ਉਥੇ ਟੀਕਾਕਰਨ''

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਟੀਕਾ ਲਗਾਇਆ ਜਾਵੇਗਾ

 Arvind Kejriwal

ਨਵੀਂ ਦਿੱਲੀ: ਦਿੱਲੀ( Delhi)   ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ( Arvind Kejriwal)   ਨੇ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਨ ( Vaccination)  ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਦਿੱਲੀ( Delhi)  ਵਿਚ ਪੋਲਿੰਗ ਸਟੇਸ਼ਨ ‘ਤੇ ਹੀ ਟੀਕਾਕਰਨ ( Vaccination) ਕੀਤਾ ਜਾਵੇਗਾ। ਇਸ ਦੇ ਲਈ, ਉਹਨਾਂ ਨੇ ਇੱਕ ਪ੍ਰੈਸ ਕਾਨਫਰੰਸ ( Press conference) ਦੁਆਰਾ ਪੂਰੀ ਯੋਜਨਾ ਨੂੰ ਵਿਸਥਾਰ ਵਿੱਚ ਦੱਸਿਆ।

 

 

ਕੇਜਰੀਵਾਲ( Arvind Kejriwal)  ਨੇ ਕਿਹਾ ਕਿ  45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਟੀਕਾ ਲਗਾਇਆ ਜਾਵੇਗਾ। ਇਸ ਲਈ ਇਕ ਨਵੀ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦਾ ਨਾਮ ਹੈ ਜਿਥੇ ਵੋਟ ਉਥੇ ਟੀਕਾਕਰਨ ( Vaccination) ।  ਦਿੱਲੀ( Delhi) ਵਿੱਚ ਲਗਭਗ 57 ਲੱਖ ਲੋਕ 45 ਸਾਲ ਤੋਂ ਉਪਰ ਹਨ। ਇਸ ਵਿਚੋਂ 27 ਲੱਖ ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਜਦਕਿ 30 ਲੱਖ ਲੋਕਾਂ ਨੂੰ ਟੀਕਾ ਲਗਵਾਉਣਾ  ਬਾਕੀ ਹੈ। 

 

ਇਹ ਵੀ ਪੜ੍ਹੋ:ਕੋਰੋਨਾ ਨਾਲ ਮੌਤਾਂ ਦੇ ਮਾਮਲੇ 'ਚ ਮਹਾਰਾਸ਼ਟਰ 10ਵੇਂ ਸਥਾਨ 'ਤੇ

 

 ਕੇਜਰੀਵਾਲ( Arvind Kejriwal)  ਨੇ ਕਿਹਾ ਕਿ ਮੁਹਿੰਮ ਦੇ ਤਹਿਤ, ਸਾਡਾ ਉਦੇਸ਼ ਇਹ ਹੈ ਕਿ ਜੇ ਚਾਰ ਹਫ਼ਤਿਆਂ ਦੇ ਅੰਦਰ ਟੀਕੇ ਦੀ ਘਾਟ ਨਾ ਹੋਈ ਤਾਂ ਤਾਂ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਟੀਕਾ ਲਗਾਇਆ ਜਾਵੇਗਾ।  ਦਿੱਲੀ( Delhi) ਵਿੱਚ ਲਗਭਗ 57 ਲੱਖ ਲੋਕ 45 ਸਾਲ ਦੀ ਉਮਰ ਤੋਂ ਉਪਰ ਹਨ। ਇਸ ਵਿਚੋਂ 27 ਲੱਖ ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ।  30 ਲੱਖ ਲੋਕਾਂ ਨੂੰ ਟੀਕਾ ਲਗਵਾਉਣਾ ਹੈ।