ਬਾਲਾਸੋਰ ਰੇਲ ਹਾਦਸਾ: 3 ਰੇਲਵੇ ਅਧਿਕਾਰੀ ਗ੍ਰਿਫ਼ਤਾਰ; ਗ਼ੈਰ ਇਰਾਦਤਨ ਹਤਿਆ ਅਤੇ ਸਬੂਤ ਖ਼ਤਮ ਕਰਨ ਦਾ ਮਾਮਲਾ ਦਰਜ
ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਅਰੁਣ ਕੁਮਾਰ ਮਹੰਤ, ਸੈਕਸ਼ਨ ਇੰਜੀਨੀਅਰ ਮੁਹੰਮਦ ਅਮੀਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਵਿਰੁਧ ਹੋਈ ਕਾਰਵਾਈ
ਨਵੀਂ ਦਿੱਲੀ: ਓਡੀਸ਼ਾ ਦੇ ਬਾਲਾਸੋਰ ਵਿਚ 2 ਜੂਨ ਨੂੰ ਹੋਏ ਰੇਲ ਹਾਦਸੇ ਦੇ ਸਬੰਧ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸ਼ੁਕਰਵਾਰ ਨੂੰ ਤਿੰਨ ਰੇਲਵੇ ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਇਹ ਵੀ ਪੜ੍ਹੋ: ‘ਮਾਂ ਦਾ ਦੇਣ ਕੋਈ ਨਹੀਂ ਦੇ ਸਕਦਾ’: ਬੱਚੇ ਨੂੰ ਗੋਦ ’ਚ ਲੈ ਕੇ ਰਿਕਸ਼ਾ ਚਲਾ ਰਹੀ ਮਾਂ ਦੀ ਵੀਡੀਉ ਵਾਇਰਲ
ਉਨ੍ਹਾਂ ਦਸਿਆ ਕਿ ਏਜੰਸੀ ਨੇ ਸੀਨੀਅਰ ਸੈਕਸ਼ਨ ਇੰਜੀਨੀਅਰ (ਸਿਗਨਲ) ਅਰੁਣ ਕੁਮਾਰ ਮਹੰਤ, ਸੈਕਸ਼ਨ ਇੰਜੀਨੀਅਰ ਮੁਹੰਮਦ ਅਮੀਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੋਂ ਮੁਲਜ਼ਮ ਬਾਲਾਸੋਰ ਜ਼ਿਲ੍ਹੇ ਵਿਚ ਤਾਇਨਾਤ ਹਨ ।
ਇਹ ਵੀ ਪੜ੍ਹੋ: ਇਕਸਮਾਨ ਨਾਗਰਿਕ ਸੰਹਿਤਾ: ਸਿੱਖ ਅਧਿਕਾਰਾਂ ਦੀ ਰਾਖੀ ਲਈ 11 ਮੈਂਬਰੀ ਕਮੇਟੀ ਕਾਇਮ, ਸਰਕਾਰ ਅੱਗੇ ਰੱਖੇਗੀ ਅਪਣੀ ਗੱਲ
ਅਧਿਕਾਰੀਆਂ ਨੇ ਦਸਿਆ ਕਿ ਤਿੰਨਾਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 304 (ਗ਼ੈਰ-ਇਰਾਤਾ ਹਤਿਆ) ਅਤੇ ਧਾਰਾ 201 (ਸਬੂਤ ਨਸ਼ਟ ਕਰਨਾ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਲਾਸੋਰ ਰੇਲ ਹਾਦਸੇ ਵਿਚ 293 ਯਾਤਰੀ ਮਾਰੇ ਗਏ ਸਨ। ਇਸ ਹਾਦਸੇ 'ਚ ਤਿੰਨ ਟਰੇਨਾਂ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ, ਬੰਗਲੌਰ-ਹਾਵੜਾ ਸੁਪਰਫਾਸਟ ਐਕਸਪ੍ਰੈਸ ਅਤੇ ਇਕ ਮਾਲ ਟਰੇਨ ਸ਼ਾਮਲ ਸਨ।