Chandigarh News : ਹਰਿਆਣਾ ਵਿਚ ਇਨੇਲੋ ਅਤੇ ਬਸਪਾ ਦਾ ਗਠਬੰਧਨ ਤੈਅ, ਮਾਇਆਵਤੀ ਮਿਲੇ ਅਭੈ ਚੌਟਾਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Chandigarh News : ਦੋਵੇਂ ਧਿਰ 11 ਜੁਲਾਈ ਨੂੰ ਚੰਡੀਗੜ੍ਹ ’ਚ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ

ਨਵੀਂ ਦਿੱਲੀ ’ਚ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕਰਦੇ ਹੋਏ ਅਭੈ ਚੌਟਾਲਾ

Chandigarh News :ਹਰਿਆਣਾ ਵਿੱਚ ਵੱਡਾ ਸਿਆਸੀ ਉਲਟਫੇਰ ਹੋਣ ਦੀ ਸੰਭਾਵਨਾ ਹੈ। ਹਰਿਆਣਾ ਵਿਚ ਇੱਕ ਵਾਰ ਫਿਰ ਤੀਜੇ ਮੋਰਚੇ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਨੈਲੋ ਨੇਤਾ ਅਤੇ ਏਲਨਾਬਾਦ ਦੇ ਵਿਧਾਇਕ ਅਭੈ ਚੌਟਾਲਾ ਨੇ ਨਵੀਂ ਦਿੱਲੀ ਵਿਚ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਵਿਚ ਹਰਿਆਣਾ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਈ। ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਲਗਭਗ ਤੈਅ ਹੋ ਗਿਆ ਹੈ। ਅਭੈ ਚੌਟਾਲਾ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ 11 ਜੁਲਾਈ ਨੂੰ ਚੰਡੀਗੜ੍ਹ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਨਗੇ। ਇਸ ’ਚ ਮਾਇਆਵਤੀ ਦੇ ਭਰਾ ਅਤੇ ਪਾਰਟੀ ਦੇ ਹੋਰ ਆਗੂ ਹਿੱਸਾ ਲੈਣਗੇ। ਇਸ ਤੋਂ ਪਹਿਲਾਂ 1998 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਹੋਇਆ ਸੀ।

(For more news apart from Alliance of INLO and BSP decided in Haryana, Mayawati met Abhay Chautala  News in Punjabi, stay tuned to Rozana Spokesman)