17 ਵਿਰੋਧੀ ਦਲਾਂ ਦੀ ਚੋਣ ਕਮਿਸ਼ਨ ਤੋਂ ਮੰਗ, ਬੈਲੇਟ ਪੇਪਰ ਨਾਲ ਹੋਣ 2019 ਦੀ ਲੋਕ ਸਭਾ ਚੋਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤ੍ਰਿਣਮੂਲ ਕਾਂਗਰਸ ਸਮੇਤ 17 ਰਾਜਨੀਤਕ ਦਲ ਇਸ ਮੰਗ ਦੇ ਨਾਲ ਚੋਣ ਕਮਿਸ਼ਨ ਨਾਲ ਸੰਪਰਕ ਕਰਨ ਦੀ ਯੋਜਨਾ ਬਣਾ ਰਹੇ ਹਨ ਕਿ 2019 ਦੀਆਂ ਲੋਕ ਸਭਾ ਚੋਣਾਂ...

Election Commission

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਸਮੇਤ 17 ਰਾਜਨੀਤਕ ਦਲ ਇਸ ਮੰਗ ਦੇ ਨਾਲ ਚੋਣ ਕਮਿਸ਼ਨ ਨਾਲ ਸੰਪਰਕ ਕਰਨ ਦੀ ਯੋਜਨਾ ਬਣਾ ਰਹੇ ਹਨ ਕਿ 2019 ਦੀਆਂ ਲੋਕ ਸਭਾ ਚੋਣਾਂ ਵੋਟ ਪਰਚੀ ਨਾਲ ਕਰਵਾਈਆਂ ਜਾਣ। ਇਹ 17 ਵਿਰੋਧੀ ਪਾਰਟੀਆਂ ਇਸ ਯੋਜਨਾ 'ਤੇ ਚਰਚਾ ਕਰਨ ਲਈ ਅਗਲੇ ਹਫ਼ਤੇ ਮੀਟਿੰਗ ਕਰਨਗੀਆਂ। ਤ੍ਰਿਣਮੂਲ ਕਾਂਗਰਸ ਦੇ ਨੇਤਾ ਡੇਰਕ ਓ ਬ੍ਰਾਇਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਇਕ ਅਜਿਹਾ ਮਾਮਲਾ ਹੈ, ਜਿਸ 'ਤੇ ਸਾਰੀਆਂ ਵਿਰੋਧੀ ਪਾਰਟੀਆਂ ਸਹਿਮਤ ਹਨ।