ਸੁਸ਼ਮਾ ਸਵਰਾਜ ਦਾ ਕੌਮੀ ਸਨਮਾਨ ਨਾਲ ਅੰਤਮ ਸਸਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਅਤੇ ਹਰਿਆਣਾ 'ਚ ਦੋ ਦਿਨੀਂ ਰਾਸ਼ਟਰੀ ਸੋਗ ਦਾ ਐਲਾਨ

Sushma Swaraj cremated with full state honours

ਨਵੀਂ ਦਿੱਲੀ : ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ (67) ਦਾ ਅੰਤਮ ਸਸਕਾਰ ਨਾਲ ਬੁਧਵਾਰ ਨੂੰ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ 'ਚ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਸਮੇਤ ਕਈ ਆਗੂ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਭਾਜਪਾ ਮੁੱਖ ਦਫ਼ਤਰ 'ਚ ਅੰਤਮ ਵਿਦਾਇਗੀ ਦਿੱਤੀ ਗਈ। ਇਥੇ ਪਤੀ ਸਵਰਾਜ ਕੌਸ਼ਲ ਅਤੇ ਬੇਟੀ ਬਾਂਸੁਰੀ ਨੇ ਸੁਸ਼ਮਾ ਨੂੰ ਸਲਾਮੀ ਦਿੱਤੀ। ਬਾਂਸੁਰੀ ਨੇ ਅੰਤਮ ਰਸਮਾਂ ਪੂਰੀਆਂ ਕੀਤੀਆਂ। ਦਿੱਲੀ ਅਤੇ ਹਰਿਆਣਾ ਸਰਕਾਰ ਨੇ ਦੋ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲਾਲ ਕ੍ਰਿਸ਼ਣ ਅਡਵਾਨੀ ਸ਼ਰਧਾਂਜਲੀ ਦੇਣ ਲਈ ਸੁਸ਼ਮਾ ਸਵਰਾਜ ਦੇ ਘਰ ਪੁੱਜੇ। ਇਸ ਦੌਰਾਨ ਦੋਵੇਂ ਆਗੂ ਪਰਵਾਰ ਨੂੰ ਮਿਲ ਕੇ ਭਾਵੁਕ ਹੋ ਗਏ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੁਸ਼ਮਾ ਨੂੰ ਉਨ੍ਹਾਂ ਦੇ ਘਰ 'ਚ ਸ਼ਰਧਾਂਜਲੀ ਦਿੱਤੀ।

ਇਸ ਤੋਂ ਇਲਾਵਾ ਕਾਂਗਰਸੀ ਆਗੂ ਰਾਹੁਲ ਗਾਂਧੀ, ਸੋਨੀਆ ਗਾਂਧੀ, ਬਾਬਾ ਰਾਮਦੇਵ, ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ, ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਾਨ ਚਾਂਡੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਅਨਿਲ ਬੈਜਲ, ਬਸਪਾ ਮੁਖੀ ਮਾਇਆਵਤੀ, ਕੈਲਾਸ਼ ਸਤਿਆਰਥੀ ਸਮੇਤ ਕਈ ਸ਼ਖ਼ਸੀਅਤਾਂ ਪੁੱਜੀਆਂ। ਰਾਜ ਸਭਾ 'ਚ ਵੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਨ੍ਹਾਂ ਦੇ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਰਾਮਦਾਸ ਅਠਾਵਲੇ, ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਅਸ਼ੋਕ ਗਹਿਲੋਤ, ਲਾਲ ਕ੍ਰਿਸ਼ਨ ਅਡਵਾਨੀ ਸਮਿਰਤੀ ਈਰਾਨੀ, ਭਗਵੰਤ ਮਾਨ, ਮਨੀਸ਼ ਸਿਸੋਦੀਆ, ਸ਼ਰਦ ਯਾਦਵ, ਅਸ਼ੋਕ ਗਹਿਲੋਤ, ਬਿਪਲਬ ਦੇਵ, ਅਰਵਿੰਦ ਕੇਜਰੀਵਾਲ ਵੀ ਪਹੁੰਚੇ ਹੋਏ ਸਨ। ਭਾਜਪਾ ਦਫ਼ਤਰ ਵਿਚੋਂ ਬਾਹਰ ਲਿਜਾਂਦੇ ਹੋਏ ਰਾਜਨਾਥ ਸਿੰਘ, ਜੇ.ਪੀ. ਨੱਡਾ, ਰਵੀਸ਼ੰਕਰ ਪ੍ਰਸ਼ਾਦ, ਪੀਯੂਸ਼ ਗੋਇਲ ਨੇ ਸੁਸ਼ਮਾ ਦੀ ਅਰਥੀ ਨੂੰ ਮੋਢਾ ਦਿੱਤਾ।