ਸੁਸ਼ਮਾ ਸਵਰਾਜ ਨੂੰ ਸ਼ਰਧਾਂਜ਼ਲੀ ਦੇਣ ਮੌਕੇ ਨਰੇਂਦਰ ਮੋਦੀ ਦੀਆਂ ਅੱਖਾਂ ‘ਚ ਆਏ ਹੰਝੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੁੱਧਵਾਰ ਸਵੇਰੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜ਼ਲੀ...

Narendra Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੁੱਧਵਾਰ ਸਵੇਰੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜ਼ਲੀ ਦੇਣ ਉਨ੍ਹਾਂ ਦੇ ਘਰ ਪੁੱਜੇ। ਸ਼ਰਧਾਂਜ਼ਲੀ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਵੁਕ ਹੁੰਦੇ ਵਿਖੇ। ਵੀਡੀਓ ‘ਚ ਵੇਖਿਆ ਜਾ ਸਕਦਾ ਹੈ ਕਿ ਪੀਐਮ ਮੋਦੀ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਨੂੰ ਦਿਲਾਸਾ ਦੇ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ। ਦੱਸ ਦਈਏ ਕਿ ਸਾਬਕਾ ਵਿਦੇਸ਼ ਮੰਤਰੀ  ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਦੇਹਾਂਤ ਹੋ ਗਿਆ। ਉਹ 67 ਸਾਲ ਦੇ ਸਨ।

ਏਂਮਸ ਦੇ ਸੂਤਰਾਂ ਨੇ ਦੱਸਿਆ ਕਿ ਸਵਰਾਜ ਨੂੰ ਰਾਤ 10 ਵੱਜ ਕੇ 15 ਮਿੰਟ ‘ਤੇ ਹਸਪਤਾਲ ਲਿਆਇਆ ਗਿਆ ਅਤੇ ਉਨ੍ਹਾਂ ਨੂੰ ਸਿੱਧਾ ਐਮਰਜੈਂਸੀ ਵਾਰਡ ‘ਚ ਲੈ ਜਾਇਆ ਗਿਆ। ਸੁਸ਼ਮਾ ਸਵਰਾਜ ਦਾ 2016 ਵਿੱਚ ਗੁਰਦਾ ਟ੍ਰਾਂਸਪਲਾਂਟ ਕੀਤਾ ਗਿਆ ਸੀ ਅਤੇ ਸਿਹਤ ਕਾਰਨਾਂ ਕਰਕੇ ਉਨ੍ਹਾਂ ਨੇ ਲੋਕ ਸਭਾ ਚੋਣ ਨਹੀਂ ਲੜੀ ਸੀ। ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਤਿੰਨ ਘੰਟੇ ਲਈ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਰੱਖੀ ਜਾਵੇਗੀ ਜਿੱਥੇ ਪਾਰਟੀ ਕਰਮਚਾਰੀ ਅਤੇ ਨੇਤਾ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਨੇ ਦੱਸਿਆ ਕਿ ਅੰਤਿਮ ਸੰਸਕਾਰ ਲੋਧੀ ਰੋਡ ਸਥਿਤ ਸ਼ਵਦਾਹ ਘਰ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਸ਼ਟਰੀ ਸਨਮਾਨ ਦੇ ਨਾਲ ਕੀਤਾ ਜਾਵੇਗਾ। ਏਂਮਸ ਦੇ ਡਾਕਟਰਾਂ ਨੇ ਦੱਸਿਆ ਕਿ ਦਿਲ ਦੀ ਧੜਕਣ ਰੁਕਣ ਨਾਲ ਉਨ੍ਹਾਂ ਦਾ ਦੇਹਾਂਤ ਹੋਇਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ‘ਤੇ ਮੰਗਲਵਾਰ ਨੂੰ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਭਾਰਤੀ ਰਾਜਨੀਤੀ ਦੇ ਇੱਕ ਦਿਗਜ਼ ਨੇਤਾ ਦਾ ਦੇਹਾਂਤ ਹੋ ਗਿਆ।

ਮੋਦੀ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਦੱਸਿਆ। ਮੋਦੀ ਨੇ ਟਵੀਟ ਕੀਤਾ, ‘ਗ਼ੈਰ-ਮਾਮੂਲੀ ਨੇਤਾ ਦੇ ਦੇਹਾਂਤ’ ਤੇ ਭਾਰਤ ‘ਚ ਅਫ਼ਸੋਸ। ਪੀਐਮ ਮੋਦੀ ਨੇ ਕਿਹਾ, ‘ਇੱਥੇ ਤੱਕ ਕਿ ਜਦੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ ਤੱਦ ਵੀ ਉਹ ਆਪਣੇ ਕੰਮ ਵੱਲ ਪੂਰਾ ਧਿਆਨ ਦਿੰਦੇ ਸੀ ਅਤੇ ਆਪਣੇ ਮੰਤਰਾਲੇ ਦੇ ਮਸਲਿਆਂ ਤੋਂ ਵਾਕਿਫ ਰਹਿੰਦੀ ਸੀ।