24 ਘੰਟਿਆਂ ਵਿਚ ਆਏ ਕੋਰੋਨਾ ਦੇ 62 ਹਜ਼ਾਰ ਤੋਂ ਜ਼ਿਆਦਾ ਮਾਮਲੇ, 20 ਲੱਖ ਦਾ ਅੰਕੜਾ ਪਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਆਏ ਦਿਨ ਨਵਾਂ ਰਿਕਾਰਡ ਬਣਾ ਰਹੇ ਹਨ।

Corona virus

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਆਏ ਦਿਨ ਨਵਾਂ ਰਿਕਾਰਡ ਬਣਾ ਰਹੇ ਹਨ। ਕੋਰੋਨਾ ਮਰੀਜ਼ਾਂ ਦੀ ਗਿਣਤੀ 20 ਲੱਖ ਤੋਂ ਪਾਰ ਪਹੁੰਚ ਗਈ ਹੈ। ਵੀਰਵਾਰ ਨੂੰ ਰਿਕਾਰਡ 62 ਹਜ਼ਾਰ 538 ਮਰੀਜ਼ ਵਧੇ। ਇਕ ਦਿਨ ਵਿਚ 886 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿਚ ਕੋਵਿਡ-19 ਦੇ ਮਾਮਲਿਆਂ ਦੀ ਕੁੱਲ ਗਿਣਤੀ 20,27,074 ਤੱਕ ਪਹੁੰਚ ਗਈ ਹੈ। 

 ਉੱਥੇ ਹੀ ਇਸ ਵਾਇਰਸ ਨਾਲ 41,585 ਲੋਕਾਂ ਦੀ ਮੌਤ ਹੋ ਗਈ ਹੈ ਅਤੇ 13,78,105 ਲੋਕ ਇਸ ਬਿਮਾਰੀ ਨੂੰ ਹਰਾ ਕੇ ਘਰ ਪਰਤ ਚੁੱਕੇ ਹਨ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿਚ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਰਿਕਵਰੀ ਦਰ 67.61% ਹੈ। ਬੀਤੇ ਛੇ ਮਹੀਨਿਆਂ ਤੋਂ ਭਾਰਤ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਪਰ ਬੀਤੇ 21 ਦਿਨਾਂ ਵਿਚ 10 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। 

ਹੈਰਾਨੀਜਨਕ ਗੱਲ ਇਹ ਹੈ ਕਿ ਭਾਰਤ ਵਿਚ ਕੁੱਲ਼ ਮਾਮਲਿਆਂ ਦੇ 38 ਫੀਸਦੀ ਮਾਮਲੇ ਸਿਰਫ ਪੰਜ ਸੂਬਿਆਂ ਤੋਂ ਆਏ ਹਨ। ਇਸ ਵਿਚ ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਸ਼ਾਮਲ ਹਨ। 16 ਜੁਲਾਈ ਤੱਕ ਜਦੋਂ ਦੇਸ਼ ਵਿਚ ਕੋਰੋਨਾ ਦੇ 10 ਲੱਖ ਮਾਮਲੇ ਸੀ ਤਾਂ ਇਹਨਾਂ ਸੂਬਿਆਂ ਦੇ 19 ਫੀਸਦੀ ਮਾਮਲੇ ਸਾਹਮਣੇ ਆਏ ਸੀ।

ਮੰਤਰਾਲੇ ਨੇ ਕਿਹਾ ਹੈ ਕਿ ਮੌਤ ਦਰ ਡਿੱਗ ਕੇ 2.07 ਫੀਸਦੀ ‘ਤੇ ਆ ਗਈ ਹੈ। ਇਹ ਲਗਾਤਾਰ ਅੱਠਵਾਂ ਅਜਿਹਾ ਦਿਨ ਹੈ ਜਦੋਂ ਲਾਗ ਦੇ 50,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਅਨੁਸਾਰ 5 ਅਗਸਤ ਤੱਕ 2,21,49,351 ਨਮੂਨਿਆਂ ਦੀ ਜਾਂਚ ਹੋਈ, ਜਿਨ੍ਹਾਂ ਵਿਚ 6,64,949 ਨਮੂਨਿਆਂ ਦੀ ਜਾਂਚ ਪੰਜ ਅਗਸਤ ਨੂੰ ਕੀਤੀ ਗਈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਮ੍ਰਿਤਕਾਂ ਵਿਚੋਂ 70 ਫੀਸਦੀ ਮਰੀਜ਼ ਹੋਰ ਬਿਮਾਰੀਆਂ ਨਾਲ ਵੀ ਪੀੜਤ ਸਨ।