ਮੌਸਮ ਫਿਰ ਬਦਲ ਸਕਦਾ ਆਪਣਾ ਮਿਜਾਜ਼: ਇਹਨਾਂ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

Heavy rains

 ਨਵੀਂ ਦਿੱਲੀ: ਉੱਤਰ-ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ-ਐਨਸੀਆਰ ਨੂੰ ਅੱਜ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਅਗਲੇ ਕੁਝ ਘੰਟਿਆਂ ਵਿੱਚ ਦਿੱਲੀ ਅਤੇ ਨੇੜਲੇ ਇਲਾਕਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਨਮੀ ਵਾਲੀ ਗਰਮੀ ਸੀ। ਇੱਥੇ ਵੱਧ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਇਨ੍ਹਾਂ ਦੋਵਾਂ ਰਾਜਾਂ ਵਿੱਚ ਅਗਲੇ 48 ਘੰਟਿਆਂ ਵਿੱਚ ਭਾਰੀ ਤੋਂ ਭਾਰੀ  ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦੋਵਾਂ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ। ਲਗਾਤਾਰ ਮੀਂਹ ਕਾਰਨ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਕਈ ਹੋਰ ਰਾਜਾਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਘੰਟਿਆਂ ਵਿੱਚ ਦਿੱਲੀ ਸਮੇਤ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਆਈਐਮਡੀ ਨੇ ਟਵੀਟ ਕੀਤਾ, "ਅਗਲੇ 2 ਘੰਟਿਆਂ ਦੌਰਾਨ ਦਿੱਲੀ, ਐਨਸੀਆਰ, ਹਾਪੁੜ, ਅਮਰੋਹਾ, ਬੁਲੰਦਸ਼ਹਿਰ, ਬਿਲਾਰੀ, ਬਾਗਪਤ, ਚੰਦੌਸੀ (ਯੂਪੀ) ਅਤੇ ਨੇੜਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਦੀ ਬਾਰਿਸ਼ ਹੋਵੇਗੀ।