ਤੇਲੰਗਾਨਾ 'ਚ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮ੍ਰਿਤਕ ਪਰਿਵਾਰ ਹਸਪਤਾਲ 'ਚੋਂ ਦਵਾਈ ਲੈ ਕੇ ਜਾ ਰਿਹਾ ਸੀ ਵਾਪਸ

Heavy truck collided between car and truck

ਹੈਦਰਾਬਾਦ: ਤੇਲੰਗਾਨਾ ਦੇ ਸੰਗਰੇਡੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਨੂੰ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਸਪਤਾਲ ਤੋਂ ਦਵਾਈ ਲੈ ਕੇ ਪਰਤ ਰਹੇ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।

ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਚੌਟਕੁਰ ਪਿੰਡ ਦੇ ਨੇੜੇ ਵਾਪਰਿਆ ਜਦੋਂ ਇੱਕ ਕਾਰ ਅਤੇ ਟਰੱਕ  ਦੀ ਆਹਮੋ -ਸਾਹਮਣੇ ਟੱਕਰ ਹੋ ਗਈ। ਪੁਲਿਸ ਅਨੁਸਾਰ ਕਾਰ ਵਿੱਚ ਸਵਾਰ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ।

ਮ੍ਰਿਤਕਾਂ ਵਿੱਚੋਂ ਤਿੰਨ ਦੀ ਪਛਾਣ ਅੰਬਾ ਦਾਸ (40), ਉਸਦੀ ਪਤਨੀ ਪਦਮਾ (30) ਅਤੇ ਉਨ੍ਹਾਂ ਦੇ ਪੁੱਤਰ ਵਿਵੇਕ (6) ਵਜੋਂ ਹੋਈ ਹੈ। ਇਹ ਪਰਿਵਾਰ ਮੇਦਕ ਜ਼ਿਲ੍ਹੇ ਦੇ ਸੰਗਾਈਪੇਟ ਪਿੰਡ ਦਾ ਵਸਨੀਕ ਸੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸੰਗਰੇਡੀ ਸਰਕਾਰੀ ਹਸਪਤਾਲ ਲਿਜਾਇਆ ਗਿਆ।