ਗੁਜਰਾਤ ਵਿਚ AAP-ਕਾਂਗਰਸ ਦਾ ਗਠਜੋੜ! ਸੂਬਾ ਪ੍ਰਧਾਨ ਨੇ ਕਿਹਾ, "ਮਿਲ ਕੇ ਲੜਾਂਗੇ ਲੋਕ ਸਭਾ ਚੋਣਾਂ"

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਨੇ ਕਿਹਾ ਕਿ ਪਾਰਟੀ ਕੇਂਦਰੀ ਲੀਡਰਸ਼ਿਪ ਦੇ ਨਿਰਦੇਸ਼ਾਂ ਦੀ ਪਾਲਣਾ ਕਰੇਗੀ

AAP and Congress will tie up to contest Lok Sabha polls in Gujarat, says state AAP chief

 

ਅਹਿਮਦਾਬਾਦ:  ਆਮ ਆਦਮੀ ਪਾਰਟੀ ਦੀ ਗੁਜਰਾਤ ਇਕਾਈ ਦੇ ਮੁਖੀ ਇਸੂਦਾਨ ਗੜ੍ਹਵੀ ਨੇ ਸੋਮਵਾਰ ਨੂੰ ਹੈਰਾਨੀਜਨਕ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਕਾਂਗਰਸ ਗੁਜਰਾਤ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਸੀਟਾਂ ਦੀ ਵੰਡ ਦੇ ਫਾਰਮੂਲੇ 'ਤੇ ਲੜਨਗੀਆਂ ਕਿਉਂਕਿ ਦੋਵੇਂ ਪਾਰਟੀਆਂ ਉਹ ਇਕ ਅਤੇ ਵਿਰੋਧੀ ਗਠਜੋੜ ਇੰਡੀਆ ਦੇ ਮੈਂਬਰ ਹਨ। ਗੜ੍ਹਵੀ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਨੇ ਕਿਹਾ ਕਿ ਪਾਰਟੀ ਕੇਂਦਰੀ ਲੀਡਰਸ਼ਿਪ ਦੇ ਨਿਰਦੇਸ਼ਾਂ ਦੀ ਪਾਲਣਾ ਕਰੇਗੀ।

ਇਹ ਵੀ ਪੜ੍ਹੋ: ਵਿਸ਼ਵ ਪੁਲਿਸ ਖੇਡਾਂ: ਕਰਤਾਰਪੁਰ ਦੇ ਸੰਦੀਪ ਸਿੰਘ ਨੇ 400 ਮੀਟਰ ਅੜਿੱਕਾ ਦੌੜ ਵਿਚ ਜਿੱਤਿਆ ਸੋਨ ਤਮਗ਼ਾ

ਇਸ ਮੁੱਦੇ 'ਤੇ, ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ 'ਆਪ' ਅਤੇ ਕਾਂਗਰਸ ਵਿਚਕਾਰ ਸੰਭਾਵਤ ਗਠਜੋੜ ਸੱਤਾਧਾਰੀ ਪਾਰਟੀ ਦੀਆਂ ਚੋਣ ਸੰਭਾਵਨਾਵਾਂ ਨੂੰ ਪ੍ਰਭਾਵਤ ਨਹੀਂ ਕਰੇਗਾ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ‘ਬੀ ਟੀਮ’ ਕਰਾਰ ਦਿਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੜ੍ਹਵੀ ਨੇ ਕਿਹਾ, “ਆਪ ਅਤੇ ਕਾਂਗਰਸ ਦੋਵੇਂ ਇੰਡੀਆ ਗਠਜੋੜ ਦਾ ਹਿੱਸਾ ਹਨ। ਇਹ ਚੋਣ ਗਠਜੋੜ ਗੁਜਰਾਤ ਵਿਚ ਵੀ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਨੂੰ ਉਹਨਾਂ ਦਾ ਹੱਕ ਮਿਲਣਾ ਚਾਹੀਦਾ ਹੈ, ਉਹ ਆਪਣਾ ਹੱਕ ਮੰਗ ਰਹੇ ਹਨ ਭੀਖ ਨਹੀਂ : ਸੰਦੀਪ ਪਾਠਕ 

ਹਾਲਾਂਕਿ ਗਠਜੋੜ ਦੀ ਗੱਲਬਾਤ ਅਜੇ ਸ਼ੁਰੂਆਤੀ ਪੜਾਅ 'ਤੇ ਹੈ, ਪਰ ਇਹ ਤੈਅ ਹੈ ਕਿ 'ਆਪ' ਅਤੇ ਕਾਂਗਰਸ ਦੋਵੇਂ ਹੀ ਗੁਜਰਾਤ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਸੀਟਾਂ ਦੀ ਵੰਡ ਦੇ ਫਾਰਮੂਲੇ ਤਹਿਤ ਲੜਨਗੇ।'' ਉਨ੍ਹਾਂ ਕਿਹਾ, ''ਜੇਕਰ ਸੱਭ ਕੁੱਝ ਯੋਜਨਾ ਮੁਤਾਬਕ ਹੁੰਦਾ ਹੈ ਤਾਂ ਮੈਂ ਇਸ ਵਾਰ ਗਾਰੰਟੀ ਦਿੰਦਾ ਹਾਂ। ਭਾਜਪਾ ਗੁਜਰਾਤ ਦੀਆਂ ਸਾਰੀਆਂ 26 ਸੀਟਾਂ ਵੀ ਨਹੀਂ ਜਿੱਤ ਸਕੇਗੀ।”

ਇਹ ਵੀ ਪੜ੍ਹੋ: ਭਰੇ ਬਾਜ਼ਾਰ 'ਚ ਪਤੀ ਨੇ ਪਤਨੀ ਦਾ ਕੀਤਾ ਕਤਲ, ਲੋਕਾਂ ਨੇ ਚਾੜ੍ਹਿਆ ਕੁਟਾਪਾ 

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਇੰਡੀਆ ਗਠਜੋੜ ਵਿਚ ਸ਼ਾਮਲ ਹੋਈ ਹੈ। ਗੜ੍ਹਵੀ ਨੇ ਕਿਹਾ, "ਆਪ ਦੀ ਗੁਜਰਾਤ ਇਕਾਈ ਨੇ ਪਹਿਲਾਂ ਹੀ ਉਨ੍ਹਾਂ ਸੀਟਾਂ 'ਤੇ ਖੋਜ ਸ਼ੁਰੂ ਕਰ ਦਿਤੀ ਹੈ, ਜਿਨ੍ਹਾਂ 'ਤੇ ਪਾਰਟੀ ਉਮੀਦਵਾਰ ਖੜ੍ਹੇ ਕਰ ਸਕਦੀ ਹੈ।" 'ਆਪ' ਦੀ ਗੁਜਰਾਤ ਇਕਾਈ ਦੇ ਪ੍ਰਧਾਨ ਦੇ ਅਚਾਨਕ ਐਲਾਨ ਬਾਰੇ ਪੁੱਛੇ ਜਾਣ 'ਤੇ ਕਾਂਗਰਸ ਨੇ ਕਿਹਾ ਕਿ ਅੰਤਿਮ ਫੈਸਲਾ ਕੇਂਦਰੀ ਲੀਡਰਸ਼ਿਪ ਨੇ ਲੈਣਾ ਹੈ।