ਸੁਪਰੀਮ ਕੋਰਟ ਦੇ ਸਟੇਅ ਆਰਡਰ ਦੀ ਆਲੋਚਨਾ ਦਾ ਮਾਮਲਾ: ਹਾਈਕੋਰਟ ਦੀ ਟਿੱਪਣੀ ਰੱਦ, ਭਵਿੱਖ 'ਚ ਸਾਵਧਾਨ ਰਹਿਣ ਦੀ ਸਲਾਹ

ਏਜੰਸੀ

ਖ਼ਬਰਾਂ, ਰਾਸ਼ਟਰੀ

Punjab Haryana High court vs supreme court News: SC ਦੀ ਸ਼ਕਤੀ 'ਤੇ ਸਵਾਲ ਉਠਾਏ ਗਏ

Case of criticism of Supreme Court's stay order: High Court's comment rejected, advice to be careful in future

 

Punjab Haryana High court vs supreme court News: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਪਰੀਮ ਕੋਰਟ ਦੇ ਸਟੇਅ ਆਰਡਰ ਦੀ ਆਲੋਚਨਾ ਕਰਨ ਵਾਲੇ ਮਾਮਲੇ ਦਾ ਸੁਪਰੀਮ ਕੋਰਟ ਨੇ ਨੋਟਿਸ ਲਿਆ ਸੀ। ਇਸ ਮਾਮਲੇ 'ਤੇ ਅੱਜ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਮੌਕੇ ਹਾਈ ਕੋਰਟ ਨੇ ਜਸਟਿਸ ਰਾਜਬੀਰ ਸਹਿਰਾਵਤ ਦੀ ਟਿੱਪਣੀ ਨੂੰ ਰੱਦ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਹੁਕਮਾਂ ’ਤੇ ਗੌਰ ਕਰਦਿਆਂ ਹੋਰ ਸਾਵਧਾਨੀ ਵਰਤੀ ਜਾਵੇਗੀ।

ਹਾਈ ਕੋਰਟ ਨੇ ਆਪਣੇ ਇੱਕ ਹੁਕਮ ਵਿੱਚ ਕਿਹਾ ਸੀ ਕਿ ਸੁਪਰੀਮ ਕੋਰਟ ਆਪਣੀਆਂ ਸੰਵਿਧਾਨਕ ਸੀਮਾਵਾਂ ਤੋਂ ਬਾਹਰ ਜਾ ਕੇ ਹਾਈ ਕੋਰਟ ਦੀਆਂ ਸ਼ਕਤੀਆਂ ਦਾ ਘਾਣ ਕਰ ਰਹੀ ਹੈ। ਇਹ ਮਾਮਲਾ ਇੱਕ ਮਾਣਹਾਨੀ ਪਟੀਸ਼ਨ ਨਾਲ ਸਬੰਧਤ ਸੀ, ਜਿਸ ਦੀ ਸੁਣਵਾਈ 'ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਦੇ ਜਸਟਿਸ ਰਾਜਬੀਰ ਨੇ ਫੈਸਲੇ ਵਿੱਚ ਕਿਹਾ ਕਿ ਸੁਪਰੀਮ ਕੋਰਟ ਨੂੰ ਆਪਣੇ ਆਪ ਨੂੰ ਅਸਲ ਨਾਲੋਂ ਵੱਧ ਸਰਵਉੱਚ ਸਮਝਣ ਦੀ ਆਦਤ ਪੈ ਗਈ ਹੈ।