ਰਾਜਸਥਾਨ 'ਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਲਟੀ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ, ਦੋ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

11 ਲੋਕ ਗੰਭੀਰ ਜ਼ਖ਼ਮੀ

photo

 

ਸਿਕਰਾਏ: ਰਾਜਸਥਾਨ ਦੇ ਮਹਿੰਦੀਪੁਰ ਬਾਲਾਜੀ ਥਾਣਾ ਖੇਤਰ ਅਧੀਨ ਪੈਂਦੇ NH-21 'ਤੇ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਨੂੰ ਇਕ ਅਣਪਛਾਤੇ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਮਿੰਨੀ ਬੱਸ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ਵਿਚ ਇਕ ਔਰਤ ਸਮੇਤ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਮੁਹਾਲੀ ਏਅਰਪੋਰਟ ਰੋਡ 'ਤੇ ਟਰੱਕ ਨੇ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਮੌਤ

ਇਸ ਦੇ ਨਾਲ ਹੀ ਬੱਚਿਆਂ ਅਤੇ ਔਰਤਾਂ ਸਮੇਤ 11 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਸਿਕਰਾਏ ਹਸਪਤਾਲ 'ਚ ਇਲਾਜ ਤੋਂ ਬਾਅਦ ਦੌਸਾ ਜ਼ਿਲਾ ਹਸਪਤਾਲ ਰੈਫਰ ਕਰ ਦਿਤਾ ਗਿਆ। ਜਿੱਥੋਂ 8 ਲੋਕਾਂ ਨੂੰ ਗੰਭੀਰ ਹਾਲਤ 'ਚ ਜੈਪੁਰ ਰੈਫਰ ਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਗੰਜੇਪਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਕਰਨ ਕਪੂਰ ਦੀ ਵਰਤੋਂ 

ਹਾਦਸੇ ਤੋਂ ਬਾਅਦ ਹਾਦਸਾਗ੍ਰਸਤ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮੁਤਾਬਕ ਮਿੰਨੀ ਬੱਸ ਬਾਂਦੀਕੁਈ ਤੋਂ ਸਵਾਰੀਆਂ ਲੈ ਕੇ ਮਹਿੰਦੀਪੁਰ ਬਾਲਾਜੀ ਆ ਰਹੀ ਸੀ। ਜਿਸ ਵਿੱਚ ਸ਼ਰਧਾਲੂਆਂ ਦੇ ਨਾਲ-ਨਾਲ ਆਸ-ਪਾਸ ਦੇ ਪੇਂਡੂ ਖੇਤਰ ਦੇ ਲੋਕ ਵੀ ਹਾਜ਼ਰ ਸਨ।