ਗਾਂਧੀ ਪਰਿਵਾਰ ਦੀ ਸੁਰੱਖਿਆ ਵਿਚ ਬਦਲਾਅ, ਹੁਣ ਵਿਦੇਸ਼ ਦੌਰੇ ‘ਤੇ ਵੀ ਨਾਲ ਰਹਿਣਗੇ ਐਸਪੀਜੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰਾਲੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਸੁਰੱਖਿਆ ਨੂੰ ਲੈ ਕੇ ਨਵੇਂ ਬਦਲਾਅ ਕਰ ਰਿਹਾ ਹੈ।

Big change in security of Gandhi family

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਸੁਰੱਖਿਆ ਨੂੰ ਲੈ ਕੇ ਨਵੇਂ ਬਦਲਾਅ ਕਰ ਰਿਹਾ ਹੈ, ਜਿਨ੍ਹਾਂ ਨੂੰ ਵੀ ਇਹ ਸੁਰੱਖਿਆ ਪ੍ਰਾਪਤ ਹੈ ਹੁਣ ਉਹਨਾਂ ਦੇ ਨਾਲ ਵਿਦੇਸ਼ੀ ਦੌਰਿਆਂ ‘ਤੇ ਵੀ ਐਸਪੀਜੀ ਦੇ ਜਵਾਨ ਤੈਨਾਤ ਰਹਿਣਗੇ। ਇਸ ਦਾ ਮਤਲਬ ਕੋਈ ਵੀ ਵਿਅਕਤੀ ਜਿਸ ਨੂੰ ਇਹ ਸਹੂਲਤ ਪ੍ਰਾਪਤ ਹੈ ਉਸ ਦੇ ਨਾਲ ਜਵਾਨ ਵਿਦੇਸ਼ ਦਾ ਵੀ ਦੌਰਾ ਕਰਨਗੇ। ਪਹਿਲਾਂ ਅਜਿਹਾ ਨਹੀਂ ਹੁੰਦਾ ਸੀ ਪਰ ਹੁਣ ਸਰਕਾਰ ਨਿਯਮਾਂ ਵਿਚ ਬਦਲਾਅ ਕਰ ਰਹੀ ਹੈ।

ਕਾਂਗਰਸ ਦੇ ਇਸ ਫੈਸਲੇ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਹੋਰ ਮੈਬਰਾਂ ਦੇ ਦੌਰਿਆਂ ਦੇ ਨਾਲ ਜੋੜਿਆ ਜਾ ਰਿਹਾ ਹੈ। ਦੱਸ ਦਈਏ ਕਿ ਐਸਪੀਜੀ ਸੁਰੱਖਿਆ ਦੇਸ਼ ਵਿਚ ਪ੍ਰਧਾਨ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਨੂੰ ਦਿੱਤੀ ਜਾਂਦੀ ਹੈ। ਹੁਣ ਇਹ ਸਹੂਲਤ ਪੀਐਮ ਮੋਦੀ ਤੋਂ ਇਲਾਵਾ ਗਾਂਧੀ ਪਰਿਵਾਰ ਨੂੰ ਮਿਲਦੀ ਹੈ। ਇਹਨਾਂ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹਨ।

ਪਹਿਲਾਂ ਇਹ ਸੁਰੱਖਿਆ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਦਿੱਤੀ ਜਾਂਦੀ ਸੀ ਪਰ ਹਾਲ ਹੀ ਵਿਚ ਉਹਨਾਂ ਦੀ ਸੁਰੱਖਿਆ ਨੂੰ Z+ ਕਵਰ ਕਰ ਦਿੱਤਾ ਗਿਆ। ਦੱਸ ਦਈਏ ਕਿ ਮਹਾਰਾਸ਼ਟਰ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਵਿਦੇਸ਼ੀ ਦੌਰੇ ‘ਤੇ ਰਵਾਨਾ ਹੋ ਗਏ ਹਨ। ਇਸ ਗੱਲ ਦੀ ਚਰਚਾ ਹੈ ਕਿ ਉਹ ਬੈਂਕਾਕ ਗਏ ਹਨ ਜਾਂ ਫਿਰ ਕੰਬੋਡੀਆ ਪਰ ਉਹਨਾਂ ਦੀ ਅਧਿਕਾਰਕ ਲੋਕੇਸ਼ਨ ਦੀ ਜਾਣਕਾਰੀ ਨਹੀਂ ਹੈ।

ਭਾਜਪਾ ਵੱਲੋਂ ਕਈ ਵਾਰ ਸਵਾਲ ਚੁੱਕੇ ਜਾ ਰਹੇ ਹਨ ਕਿ ਰਾਹੁਲ ਗਾਂਧੀ ਅਕਸਰ ਅਜਿਹੇ ਵਿਦੇਸ਼ੀ ਦੌਰਿਆਂ ‘ਤੇ ਜਾਂਦੇ ਹਨ, ਜਿਸ ਦੀ ਦੇਸ਼ ਨੂੰ ਜਾਣਕਾਰੀ ਨਹੀਂ ਹੁੰਦੀ ਹੈ, ਜਦਕਿ ਉਹ ਵਿਰੋਧੀ ਪਾਰਟੀ ਦੇ ਵੱਡੇ ਆਗੂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਵੇਂ ਬਦਲਾਅ ਮੁਤਾਬਕ ਹੁਣ ਐਸਪੀਜੀ ਸੁਰੱਖਿਆ ਲੈਣ ਵਾਲਾ ਕੋਈ ਮੈਂਬਰ ਜੇਕਰ ਵਿਦੇਸ਼ੀ ਦੌਰੇ ‘ਤੇ ਹੋਵੇਗਾ ਤਾਂ ਐਸਪੀਜੀ ਦੇ ਜਵਾਨ ਹਮੇਸ਼ਾਂ ਉਹਨਾਂ ਦੇ ਨਾਲ ਰਹਿਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।