ਕਿਸਾਨਾਂ ਦੇ ਹੱਕਾਂ ਲਈ ਅਪਣੀ ਹੀ ਸਰਕਾਰ ਖ਼ਿਲਾਫ਼ ਧਰਨੇ 'ਤੇ ਬੈਠੇ ਹਰਿਆਣਾ ਤੋਂ ਭਾਜਪਾ ਵਿਧਾਇਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ ਸੋਮਵਾਰ ਤੱਕ ਮੰਡੀਆਂ ਵਿਚ ਵਿਵਸਥਾ ਦਾ ਹੱਲ ਨਹੀਂ ਹੋਇਆ ਤਾਂ ਕਿਸਾਨਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਖੋਲ੍ਹਿਆ ਜਾਵੇਗਾ ਵੱਡਾ ਮੋਰਚਾ

Aseem Goel

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਇਸ ਦੇ ਚਲਦਿਆਂ ਹਰਿਆਣਾ ਵਿਚ ਖੁਰਾਕ ਅਤੇ ਸਪਲਾਈ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਖ਼ਿਲਾਫ਼ ਅੰਬਾਲਾ ਤੋਂ ਭਾਜਪਾ ਵਿਧਾਇਕ ਅਸੀਮ ਗੋਇਲ ਹਰਿਆਣਾ ਵਿਧਾਨ ਸਭਾ ਦੇ ਅੱਗੇ ਧਰਨੇ 'ਤੇ ਬੈਠੇ ਹਨ।

ਭਾਜਪਾ ਵਿਧਾਇਕ ਨੇ ਸਰਕਾਰ ਨੂੰ ਮੰਡੀਆਂ ਵਿਚ ਵਿਵਸਥਾ ਠੀਕ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ। ਭਾਜਪਾ ਵਿਧਾਇਕ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਡੀਆਂ ਦੀ ਵਿਵਸਥਾ ਵਿਚ ਸੁਧਾਰ ਨਹੀਂ ਹੋਇਆ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਚ ਇਕ ਵੱਡਾ ਮੋਰਚਾ ਖੋਲ੍ਹਿਆ ਜਾਵੇਗਾ।

ਖੁਰਾਕ ਅਤੇ ਸਪਲਾਈ ਵਿਭਾਗ ਦੇ ਆਈਏਐਸ ਪੀਕੇ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਮ ਗੋਇਲ ਸੱਤਾਧਾਰੀ ਭਾਜਪਾ ਸਰਕਾਰ ਦੇ ਵਿਧਾਇਕ ਹਨ। ਅਸੀਮ ਗੋਇਲ ਦਾ ਕਹਿਣਾ ਹੈ ਕਿ  ਮੰਡੀਆਂ ਵਿਚ ਕਿਸਾਨ ਕਾਫ਼ੀ ਪਰੇਸ਼ਾਨ ਹੋ ਰਹੇ ਹਨ ਤੇ ਕੋਈ ਉਹਨਾਂ ਦੀ ਗੱਲ ਨਹੀਂ ਸੁਣ ਰਿਹਾ।