ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਪਛਾਣ ਲਈ ਰੰਗ ਆਧਾਰਿਤ ਸਟਿੱਕਰ ਯੋਜਨਾ ਹੋਵੇ ਲਾਗੂ : ਮਾਹਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਟ੍ਰਾਂਸਪੋਰਟ ਵਿਭਾਗ ਨੂੰ ਹਵਾ ਪ੍ਰਦੂਸ਼ਣ ਤੇ ਕਾਬੂ ਰੱਖਣ ਲਈ ਆਪਣੇ ਅਧਿਕਾਰੀਆਂ ਨੂੰ ਅਜਿਹੀ ਕੋਈ ਯੋਜਨਾ ਲਾਗੂ ਕਰਨ ਲਈ ਤੁਰੰਤ ਜ਼ਰੂਰੀ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ

Apply color based sticker scheme for identification of polluting vehicles: Expert

 

ਨਵੀਂ ਦਿੱਲੀ - ਟ੍ਰਾਂਸਪੋਰਟ ਮਾਹਰ ਕਮਲਜੀਤ ਸਿੰਘ ਸੋਈ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਦਿੱਲੀ ਪੁਲਿਸ ਨੂੰ ਸੜਕਾਂ 'ਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਪਛਾਣ ਕਰਨ ਲਈ ਰੰਗ ਆਧਾਰਿਤ ਸਟਿੱਕਰ ਯੋਜਨਾ ਲਾਗੂ ਕਰਨ ਲਈ ਇੱਕ ਅਭਿਆਨ ਸ਼ੁਰੂ ਕਰਨਾ ਚਾਹੀਦਾ ਹੈ।  ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਐੱਨ.ਸੀ.ਟੀ.) ਵਿਚ ਰਜਿਸਟਰਡ ਸਾਰੇ ਵਾਹਨਾਂ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐੱਚ.ਐੱਸ.ਆਰ.ਪੀ) ਅਤੇ ਰੰਗ ਆਧਾਰਿਤ ਸਟਿੱਕਰ ਲਾਜ਼ਮੀ ਹਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ ਖਿਲਾਫ਼ ਮੋਟਰ ਵਾਹਨ ਐਕਟ 1988 ਅਤੇ ਕੇਂਦਰੀ ਮੋਟਰ ਵਾਹਨ ਨਿਯਮ 1989 ਦੇ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।

ਸੋਈ ਨੇ ਇੱਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਦਿੱਲੀ ਟ੍ਰਾਂਸਪੋਰਟ ਵਿਭਾਗ ਨੂੰ ਹਵਾ ਪ੍ਰਦੂਸ਼ਣ 'ਤੇ ਕਾਬੂ ਰੱਖਣ ਲਈ ਆਪਣੇ ਅਧਿਕਾਰੀਆਂ ਨੂੰ ਅਜਿਹੀ ਕੋਈ ਯੋਜਨਾ ਲਾਗੂ ਕਰਨ ਲਈ ਤੁਰੰਤ ਜ਼ਰੂਰੀ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ, ਮੈਂ ਦਿੱਲੀ ਪੁਲਿਸ ਨੂੰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 10,000 ਰੁਪਏ ਦਾ ਜੁਰਮਾਨਾ ਲਗਾਉਣ ਦੀ ਵੀ ਅਪੀਲ ਕਰਦਾ ਹਾਂ, ਜਿਵੇਂ ਕ‌ਿ ਪ੍ਰਦੂਸ਼ਣ ਕਾਬੂ ਪ੍ਰਮਾਣ ਪੱਤਰ ਨਹੀਂ ਹੋਣ ਦੇ ਮਾਮਲੇ ਵਿਚ ਹੁੰਦਾ ਹੈ।