ਮਹਿੰਗਾਈ ਨੂੰ ਲੈ ਕੇ ਕਾਂਗਰਸ ਨੇ BJP 'ਤੇ ਸਾਧਿਆ ਨਿਸ਼ਾਨਾ, '19 ਲੱਖ ਦੀਵੇ ਪਾਣੀ ਨਾਲ ਜਗਾਉਣੇ ਨੇ'
'ਸਰਕਾਰ ਮਹਿੰਗਾਈ ਨੂੰ ਘਟਾ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰੇ'
ਨਵੀਂ ਦਿੱਲੀ: ਕਾਂਗਰਸ ਆਗੂ ਅਲਕਾ ਲਾਂਬਾ ਨੇ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਵਰਾਤਰੀ ਦੇ ਪਹਿਲੇ ਦਿਨ ਹੀ ਐਲਪੀਜੀ ਦੀ ਕੀਮਤਾਂ ਵਿਚ ਵਾਧਾ ਕੀਤਾ ਗਿਆ। ਆਰਥਿਕ ਮੰਦੀ, ਬੇਰੁਜ਼ਗਾਰੀ ਅਤੇ ਮਹਿੰਗਾਈ ਨਾਲ ਸਭ ਤੋਂ ਵੱਧ ਆਮ ਆਦਮੀ ਦੁਖੀ ਹਨ ਪਰ ਇਸ 9 ਦਿਨਾਂ ਦੀ ਪੂਜਾ ਦੇ ਦੌਰਾਨ ਵੀ ਸਰਕਾਰ ਨੂੰ ਦਰਦ ਮਹਿਸੂਸ ਨਹੀਂ ਹੁੰਦਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 24 ਸਤੰਬਰ 2021 ਤੋਂ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 9 ਗੁਣਾ ਵਧੀਆਂ ਹਨ। ਅੱਜ 7 ਅਕਤੂਬਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.24 ਰੁਪਏ ਹੋ ਗਈ ਹੈ। ਇਸੇ ਤਰ੍ਹਾਂ 23 ਸਤੰਬਰ ਤੋਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਚੁਣੌਤੀ ਦਿੰਦੇ ਹਾਂ ਸਰਕਾਰ ਇਸ ਮੁੱਦੇ 'ਤੇ ਖੁੱਲ੍ਹ ਕੇ ਬਹਿਸ ਕਰੇ।
ਅਲਕਾ ਨੇ ਕਿਹਾ, ਕਾਂਗਰਸ ਦੇ ਸਮੇਂ ਕੱਚੇ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਸੀ ਜਦੋਂ ਕਿ ਅੱਜ ਇਹ 80.75 ਹੈ। ਕਈ ਰਾਜਾਂ ਵਿੱਚ ਰਸੋਈ ਗੈਸ 1000 ਰੁਪਏ ਨੂੰ ਪਾਰ ਕਰ ਰਹੀ ਹੈ।
ਉਜਵਲਾ ਯੋਜਨਾ ਛੱਡੋ ਸਬਸਿਡੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ 108 ਕਰੋੜ 2021-22 ਦੀ ਪਹਿਲੀ ਤਿਮਾਹੀ ਵਿੱਚ ਸਬਸਿਡੀ ਘਟਾ ਦਿੱਤੀ ਗਈ ਹੈ, ਪੈਸਾ ਕਿੱਥੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ 19 ਲੱਖ ਦੀਵੇ ਜਗਾਉਣ ਨੂੰ ਕਿਹਾ। ਇਹ ਦੀਵੇ ਪਾਣੀ ਨਾਲ ਜਗਾਉਣੇ ਨੇ ਜਾਂ ਤੇਲ ਨਾਲ। ਤੇਲ ਦੀ ਕੀਮਤ 200 ਰੁਪਏ ਪ੍ਰਤੀ ਲੀਟਰ ਤੋਂ ਉਪਰ ਹੈ।