ਲਖੀਮਪੁਰ ਮਾਮਲੇ ਦੀ ਜਾਂਚ ਲਈ ਇੱਕ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਿੰਮੇਵਾਰੀ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ ਗਈ ਹੈ।

Formation of one member inquiry commission to probe Lakhimpur case

 

ਲਖਨਊ - ਲਖੀਮਪੁਰ ਖੀਰੀ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੀ ਜਾਂਚ ਲਈ ਇੱਕ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਇਹ ਜ਼ਿੰਮੇਵਾਰੀ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ ਗਈ ਹੈ। ਜਿਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਵੀਰਵਾਰ ਨੂੰ ਜਾਰੀ ਬਿਆਨ ਅਨੁਸਾਰ, “ਕਮਿਸ਼ਨ ਦੇ ਗਠਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਕਮਿਸ਼ਨ ਨੂੰ ਮਾਮਲੇ ਦੀ ਜਾਂਚ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਹਾਈ ਕੋਰਟ ਅਲਾਹਾਬਾਦ ਦੇ ਜੱਜ (ਸੇਵਾਮੁਕਤ) ਪ੍ਰਦੀਪ ਕੁਮਾਰ ਸ੍ਰੀਵਾਸਤਵ ਕਰਨਗੇ। ਉਨ੍ਹਾਂ ਕਿਹਾ ਕਿ ਕਮਿਸ਼ਨ ਆਫ਼ ਇਨਕੁਆਰੀ ਐਕਟ, 1952 (1952 ਦਾ ਐਕਟ ਨੰਬਰ 60) ਦੀ ਧਾਰਾ 3 ਦੁਆਰਾ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ, ਰਾਜਪਾਲ ਨੇ ਪ੍ਰਦੀਪ ਕੁਮਾਰ ਸ੍ਰੀਵਾਸਤਵ, ਅਲਾਹਾਬਾਦ ਹਾਈ ਕੋਰਟ ਦੇ ਜੱਜ (ਸੇਵਾਮੁਕਤ) ਨੂੰ ਇਕੱਲਾ ਮੈਂਬਰ ਨਿਯੁਕਤ ਕੀਤਾ ਹੈ। 

“ਕਮਿਸ਼ਨ ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰੇਗਾ। ਇਸ ਦੇ ਕਾਰਜਕਾਲ ਵਿਚ ਕੋਈ ਵੀ ਤਬਦੀਲੀ ਸਰਕਾਰ ਦੇ ਇਸ਼ਾਰੇ 'ਤੇ ਹੋਵੇਗੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਵਿਚ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।