12 ਅਕਤੂਬਰ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਾਂ ਪੂਰੇ ਦੇਸ਼ 'ਚ ਕਰਾਂਗੇ ਅੰਦੋਲਨ- ਟਿਕੈਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇਣ ਅਸਤੀਫਾ'

Rakesh Tikait

 

ਲਖੀਮਪੁਰ: ਲਖੀਮਪੁਰ ਹਿੰਸਾ ਮਾਮਲੇ ਵਿੱਚ, ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 12 ਤਰੀਕ ਤੱਕ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਅਸਤੀਫਾ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਕਰਨਗੇ।

 

 

ਟਿਕੈਤ ਨੇ ਇਹ ਗੱਲ ਰਾਮਪੁਰ ਵਿੱਚ ਕਹੀ, ਜਿੱਥੇ ਉਹ ਕਿਸਾਨਾਂ ਨਾਲ ਮੀਟਿੰਗ ਕਰਨ ਆਏ ਸਨ। ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਯੂਪੀ ਵਿੱਚ ਨੇਪਾਲ ਸਰਹੱਦ ਦੇ ਲਖੀਮਪੁਰ ਖੀਰੀ 'ਚ ਕਿਸਾਨਾਂ ਉੱਤੇ ਇੱਕ ਕਾਰ ਚੜ੍ਹਾ ਦਿੱਤੀ ਗਈ ਸੀ, ਜਿਸ ਵਿੱਚ ਚਾਰ ਕਿਸਾਨ ਸ਼ਹੀਦ ਹੋ ਗਏ ਸਨ।

 

 

ਇਸ ਘਟਨਾ ਤੋਂ ਨਾਰਾਜ਼ ਕਿਸਾਨਾਂ ਨੇ ਸ਼ਹੀਦ ਹੋਏ ਕਿਸਾਨਾਂ ਦੀਆਂ ਲਾਸ਼ਾਂ ਨੂੰ ਸੜਕ 'ਤੇ ਰੱਖ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। 4 ਅਕਤੂਬਰ ਨੂੰ ਸਰਕਾਰ ਨਾਲ ਹੋਈ ਗੱਲਬਾਤ ਵਿੱਚ ਸਰਕਾਰ ਨੇ ਲਖੀਮਪੁਰ ਹਿੰਸਾ 'ਚ ਸ਼ਹੀਦ ਹੋਏ ਕਿਸਾਨ ਦੇ  ਪਰਿਵਾਰ ਨੂੰ 45 ਲੱਖ ਰੁਪਏ ਅਤੇ ਜ਼ਖਮੀਆਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

 

ਘਟਨਾ ਦੀ ਨਿਆਂਇਕ ਜਾਂਚ ਦਾ ਵੀ ਵਾਅਦਾ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਵੇ।