ਲਖੀਮਪੁਰ 'ਚ ਸ਼ਹੀਦ ਹੋਏ ਪੱਤਰਕਾਰ ਦੇ ਪਿਤਾ ਦਾ ਬਿਆਨ, ‘Police ਦੀ ਲਾਪਰਵਾਹੀ ਕਾਰਨ ਗਈ ਪੁੱਤ ਦੀ ਜਾਨ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਵਾਪਰੀ ਮੰਦਭਾਗੀ ਘਟਨਾ ਵਿਚ ਸ਼ਹੀਦ ਹੋਏ 4 ਕਿਸਾਨਾਂ ਤੋਂ ਇਲਾਵਾ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ।

Journalist Raman Kashyap and His Father

ਲਖੀਮਪੁਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਵਾਪਰੀ ਮੰਦਭਾਗੀ ਘਟਨਾ ਵਿਚ ਸ਼ਹੀਦ ਹੋਏ 4 ਕਿਸਾਨਾਂ ਤੋਂ ਇਲਾਵਾ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ। ਮ੍ਰਿਤਕ ਪੱਤਰਕਾਰ ਰਮਨ ਕਸ਼ਿਅਪ ਦੇ ਪਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਜਾਣਬੁੱਝ ਕੇ ਅੰਜਾਮ ਦਿੱਤਾ ਗਿਆ। ਉਹਨਾਂ ਦੱਸਿਆ ਕਿ ਉਹ ਪੇਸ਼ੇ ਵਜੋਂ ਕਿਸਾਨ ਹਨ ਤੇ ਉਹਨਾਂ ਦਾ ਲੜਕਾ ਕਿਸਾਨਾਂ ਦੇ ਪ੍ਰਦਰਸ਼ਨ ਦੀ ਕਵਰੇਜ ਕਰਨ ਗਿਆ ਸੀ।  

ਹੋਰ ਪੜ੍ਹੋ: ਲਖੀਮਪੁਰ: ਪੀੜਤ ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਟਵੀਟ, 'ਅਖੀਰ ਤੱਕ ਲੜਾਂਗੇ'

ਪੱਤਰਕਾਰ ਦੇ ਪਿਤਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਪਣੇ ਬੇਟੇ ਦੀ ਮੌਤ ਦੀ ਸੂਚਨਾ 12 ਘੰਟਿਆ ਬਾਅਦ ਮਿਲੀ, ਜੇ ਯੂਪੀ ਪੁਲਿਸ ਨੇ ਸਹੀ ਕਾਰਵਾਈ ਕੀਤੀ ਹੁੰਦੀ ਅਤੇ ਉਹਨਾਂ ਦੇ ਪੁੱਤਰ ਨੂੰ ਸਹੀ ਸਮੇਂ ਇਲਾਜ ਦਿੱਤਾ ਜਾਂਦਾ ਤਾਂ ਉਸ ਦੀ ਜਾਨ ਬਚ ਸਕਦੀ ਸੀ। ਉਹਨਾਂ ਦਾ ਕਹਿਣਾ ਹੈ ਕਿ ਰਾਸਤੇ ਵਿਚ ਤਿੰਨ ਥਾਵਾਂ ’ਤੇ ਉਹਨਾਂ ਦਾ ਇਲਾਜ ਕਰਵਾਇਆ ਜਾ ਸਕਦਾ ਸੀ।

ਹੋਰ ਪੜ੍ਹੋ: ਲਖੀਮਪੁਰ ਘਟਨਾ ਵਿਚ ਜ਼ਖਮੀ ਹੋਏ ਕਿਸਾਨ ਆਗੂ ਦਾ ਹਾਲ ਜਾਣਨ ਹਸਪਤਾਲ ਪਹੁੰਚਿਆ 'ਆਪ' ਦਾ ਵਫਦ

ਪੱਤਰਕਾਰ ਦੇ ਪਿਤਾ ਦਾ ਕਹਿਣਾ ਹੈ ਕਿ ਸਭ ਤੋਂ ਪਹਿਲਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਕੁਚਲਣ ਵਾਲੀ ਗੱਡੀ ਦੇ ਚਾਲਕ ਅਤੇ ਮਾਲਕ ਤੋਂ ਪੁੱਛਗਿੱਛ ਹੋਣੀ ਚਾਹੀਦੀ ਹੈ। ਰਮਨ ਕਸ਼ਿਅਪ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਪੂਰਾ ਸਮਰਥਨ ਦਿੱਤਾ ਹੈ।