ਸੜਕ ਕਿਨਾਰੇ ਖੜ੍ਹੇ 3 ਦੋਸਤਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, ਤਿੰਨਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

photo

 

ਪਾਣੀਪਤ : ਹਰਿਆਣਾ ਦੇ ਪਾਣੀਪਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਾਣੀਪਤ ਜ਼ਿਲ੍ਹੇ ਦੀ ਇਸਰਾਨਾ ਸਬ-ਡਿਵੀਜ਼ਨ ਵਿੱਚ ਰਾਤ ਨੂੰ ਨੈਸ਼ਨਲ ਹਾਈਵੇਅ ਉੱਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ 3 ਦੋਸਤਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਵੱਜਦੇ ਹੀ ਤਿੰਨੇ ਨੌਜਵਾਨ ਹੇਠਾਂ ਡਿੱਗ ਗਏ ਅਤੇ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫਤਾਰ ਕਾਰ ਤਿੰਨਾਂ ਨੂੰ ਦਰੜਦੀ ਹੋਏ ਨਿਕਲ ਗਈ। ਹਾਦਸੇ ਤੋਂ ਬਾਅਦ ਰਾਹਗੀਰ ਮੌਕੇ 'ਤੇ ਇਕੱਠੇ ਹੋ ਗਏ, ਜਿਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ  ਮਿਲਦੇ ਹੀ ਐਂਬੂਲੈਂਸ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ।ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ 35 ਸਾਲਾ ਮੋਨੂੰ ਬੁੱਧਵਾਰ ਨੂੰ ਇਸਰਾਨਾ ਦੇ ਕੈਤ ਪਿੰਡ ਗਿਆ ਸੀ। ਜਿੱਥੇ ਦੋਸਤਾਂ ਨਾਲ ਫੋਨ 'ਤੇ  ਗੱਲ ਕਰਨ ਤੋਂ ਬਾਅਦ ਦੇਰ ਸ਼ਾਮ ਨੈਸ਼ਨਲ ਹਾਈਵੇ 'ਤੇ ਉਹ ਸੰਦੀਪ (35) ਵਾਸੀ ਪਿੰਡ ਬਨਵਾਸਾ ਅਤੇ ਧਰਮਬੀਰ (36) ਵਾਸੀ ਪਿੰਡ ਪੁਠਰ ਨੂੰ ਮਿਲਣ ਲਈ ਖੜ੍ਹਾ ਹੋ ਗਿਆ। ਅਜੇ ਤਿੰਨੋਂ ਹੀ ਉੱਥੇ ਖੜ੍ਹੇ ਸਨ ਕਿ ਇਸ ਦੌਰਾਨ ਗੋਹਾਨਾ ਵਾਲੇ ਪਾਸੇ ਤੋਂ ਤੇਜ਼ ਰਫਤਾਰ ਬੋਲੇਨੋ ਕਾਰ ਚਾਲਕ ਨੇ ਤਿੰਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ 'ਤੇ ਕਾਰ ਛੱਡ ਕੇ ਫਰਾਰ ਹੋ ਗਿਆ। ਹਾਦਸੇ 'ਚ ਨੌਜਵਾਨਾਂ ਦੀ ਮੌਤ ਹੋ ਗਈ।