ਵਾਹਨ ਖਰੀਦਣ ਦੀ ਤਿਆਰੀ ਕਰ ਰਹੇ ਲੋਕਾਂ ਨੂੰ ਝਟਕਾ! ਚੰਡੀਗੜ੍ਹ ’ਚ ਪੈਟਰੋਲ ਨਾਲ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ
ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ ਦੁਆਰਾ ਸਿਰਫ ਇਲੈਕਟ੍ਰਿਕ ਦੋਪਹੀਆ ਵਾਹਨ ਹੀ ਰਜਿਸਟਰ ਕੀਤੇ ਜਾਣਗੇ।
ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ ਸੋਧੀ ਹੋਈ ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਨਿਰਧਾਰਤ ਕੋਟਾ ਪੂਰਾ ਹੋਣ ਤੋਂ ਬਾਅਦ ਗੈਰ-ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਪਾਬੰਦੀ ਲਗਾ ਦਿਤੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਦੋਪਹੀਆ ਵਾਹਨ ਖਰੀਦਣ ਦੇ ਚਾਹਵਾਨ ਲੋਕਾਂ ਲਈ ਇਹ ਵੱਡਾ ਝਟਕਾ ਹੈ। ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ ਦੁਆਰਾ ਸਿਰਫ ਇਲੈਕਟ੍ਰਿਕ ਦੋਪਹੀਆ ਵਾਹਨ ਹੀ ਰਜਿਸਟਰ ਕੀਤੇ ਜਾਣਗੇ।
ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ ਦੇ ਸੋਨ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਅਤੇ ਸਟਾਫ ਨੂੰ 5 ਲੱਖ ਰੁਪਏ ਦੇਵੇਗੀ ਓਡੀਸ਼ਾ ਸਰਕਾਰ
ਕੋਟੇ ਅਨੁਸਾਰ ਇਸ ਮਾਲੀ ਸਾਲ ਦਸੰਬਰ ਤਕ ਸ਼ਹਿਰ ਵਿਚ ਸਿਰਫ਼ 12076 ਪੈਟਰੋਲ ਨਾਲ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਹੀ ਰਜਿਸਟ੍ਰੇਸ਼ਨ ਹੋਣੀ ਸੀ ਪਰ ਇਹ ਕੋਟਾ ਸ਼ੁਕਰਵਾਰ ਦੁਪਹਿਰ ਕਰੀਬ 3 ਵਜੇ ਪੂਰਾ ਹੋ ਗਿਆ। ਇਸ ਤੋਂ ਬਾਅਦ ਹੀ ਬਿਨਾਂ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਕਰ ਦਿਤੀ ਗਈ। ਇਸੇ ਤਰ੍ਹਾਂ ਕੋਟਾ ਪੂਰਾ ਹੋਣ ਤੋਂ ਬਾਅਦ ਆਰਐਲਏ ਪੈਟਰੋਲ ਅਤੇ ਡੀਜ਼ਲ 'ਤੇ ਚੱਲਣ ਵਾਲੇ ਚਾਰ ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਵੀ ਬੰਦ ਕਰ ਦੇਵੇਗੀ, ਜੋ ਅਗਲੇ ਮਹੀਨੇ ਤਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ 'ਚ 100 ਤਮਗ਼ੇ ਪੂਰੇ ਹੋਣ ’ਤੇ ਦਿਤੀ ਵਧਾਈ; 10 ਅਕਤੂਬਰ ਨੂੰ ਕਰਨਗੇ ਖਿਡਾਰੀਆਂ ਦਾ ਸਵਾਗਤ
ਕੋਟੇ ਮੁਤਾਬਕ ਇਸ ਵਿੱਤੀ ਸਾਲ ਦੇ ਅੰਤ ਤਕ ਸਿਰਫ਼ 15465 ਗੈਰ-ਇਲੈਕਟ੍ਰਿਕ ਚਾਰ ਪਹੀਆ ਵਾਹਨ ਹੀ ਰਜਿਸਟਰਡ ਹੋਣੇ ਹਨ। ਹੁਣ ਤਕ ਸ਼ਹਿਰ ਵਿਚ 13776 ਚਾਰ ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਅਜਿਹੀ ਸਥਿਤੀ ਵਿਚ, ਹੁਣ ਸਿਰਫ 1689 ਗੈਰ-ਇਲੈਕਟ੍ਰਿਕ ਚਾਰ ਪਹੀਆ ਵਾਹਨ ਹੀ ਅੱਗੇ ਰਜਿਸਟਰ ਹੋਣਗੇ।
ਇਹ ਵੀ ਪੜ੍ਹੋ: ਅਮਰੀਕਾ ਦੇ ਕਨੈਕਟੀਕਟ ਵਿਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
ਦਰਅਸਲ ਚੰਡੀਗੜ੍ਹ ਵਿਚ 2022 ਵਿਚ ਇਲੈਕਟ੍ਰਿਕ ਵਾਹਨ ਪਾਲਿਸੀ ਲਿਆਂਦੀ ਗਈ ਸੀ। ਇਸ ਵਿਚ ਡੀਜ਼ਲ ਅਤੇ ਪੈਟਰੋਲ ਵਾਹਨਾਂ ’ਤੇ ਕੈਂਪਿੰਗ ਕੀਤੀ ਗਈ। ਜਿਸ ਕਾਰਨ ਹੁਣ ਸ਼ਹਿਰ ਵਿਚ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਹੋ ਗਈ ਹੈ। ਇਸ ਦੇ ਨਾਲ ਹੀ ਚਾਰ ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਵੀ ਜਲਦੀ ਹੀ ਬੰਦ ਹੋਣ ਜਾ ਰਹੀ ਹੈ। ਅਜਿਹੀ ਸਥਿਤੀ ਵਿਚ ਵਿਰੋਧੀ ਕੌਂਸਲਰਾਂ ਵਲੋਂ ਹੰਗਾਮਾ ਕੀਤਾ ਜਾ ਸਕਦਾ ਹੈ।