ਆਖ਼ਰੀ ਪੜਾਅ ਤਹਿਤ ਬਿਹਾਰ ਦੀਆਂ 78 ਸੀਟਾਂ 'ਤੇ ਵੋਟਿੰਗ ਜਾਰੀ, ਪੀਐਮ ਮੋਦੀ ਨੇ ਲੋਕਾਂ ਕੀਤੀ ਖ਼ਾਸ ਅਪੀਲ
ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ 12 ਮੰਤਰੀਆਂ ਦੀ ਕਿਸਮਤ ਦਾਅ 'ਤੇ
ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ ਦੇ ਤੀਜੇ ਅਤੇ ਆਖਰੀ ਪੜਾਅ ਦੇ ਤਹਿਤ 78 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰ ਤੋਂ ਵੋਟਿੰਗ ਜਾਰੀ ਹੈ। ਇਹਨਾਂ 78 ਵਿਧਾਨ ਸਭਾ ਸੀਟਾਂ 'ਤੇ ਵੱਖ-ਵੱਖ ਪਾਰਟੀਆਂ ਦੇ 1204 ਉਮੀਦਵਾਰ ਚੋਣ ਮੈਦਾਨ 'ਚ ਉਤਰੇ ਹੋਏ ਹਨ।
ਆਖਰੀ ਪੜਾਅ ਦੀ ਵੋਟਿੰਗ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ 12 ਮੰਤਰੀਆਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਵੋਟਿੰਗ ਦੌਰਾਨ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਪੀਐਮ ਮੋਦੀ ਨੇ ਕੀਤੀ ਖ਼ਾਸ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਲੋਕਾਂ ਨੂੰ ਲੋਕਤੰਤਰ ਦੇ ਇਸ ਪਵਿੱਤਰ ਤਿਉਹਾਰ ਦਾ ਹਿੱਸਾ ਬਣਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ ਦੀ ਅਪੀਲ ਕੀਤੀ।
ਉਹਨਾਂ ਨੇ ਟਵੀਟ ਕੀਤਾ, ''ਬਿਹਾਰ ਵਿਧਾਨ ਸਭਾ ਚੋਣਾਂ 'ਚ ਅੱਜ ਤੀਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਹੈ। ਸਾਰੇ ਵੋਟਰਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਵਧ ਤੋਂ ਵਧ ਗਿਣਤੀ 'ਚ ਲੋਕਤੰਤਰ ਦੇ ਇਸ ਪਵਿੱਤਰ ਤਿਉਹਾਰ 'ਚ ਹਿੱਸੇਦਾਰ ਬਣਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਅਤੇ ਹਾਂ, ਮਾਸਕ ਪਹਿਨਣਾ ਅਤੇ ਸਰੀਰਕ ਦੂਰੀ ਦਾ ਧਿਆਨ ਵੀ ਜ਼ਰੂਰ ਰੱਖੋ।''