Bibi Mahinder Kaur
ਨਵੀਂ ਦਿੱਲੀ: ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿਤ ਦੀ ਪਤਨੀ ਦਾ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹਨਾਂ ਦੀ ਪਤਨੀ ਬੀਬੀ ਮਹਿੰਦਰ ਕੌਰ ਨੇ ਉਹਨਾਂ ਦੇ ਨਿਵਾਸ ਅਸਥਾਨ ਹਰੀ ਨਗਰ ਦਿੱਲੀ ਵਿਖੇ ਆਖਰੀ ਸਾਹ ਲਏ।
ਉਹਨਾਂ ਦੀ ਉਮਰ 70 ਸਾਲ ਸੀ। ਬੀਬੀ ਮਹਿੰਦਰ ਕੌਰ ਦਾ ਅੰਤਿਮ ਸੰਸਕਾਰ ਪੰਜਾਬ ਬਾਗ ਵਿਖੇ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਹਿਰ ਡੇਢ ਵਜੇ ਕੀਤਾ ਜਾਵੇਗਾ।