ਜ਼ਖਮੀਆਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, ਤਿੰਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤਿੰਨ ਗੰਭੀਰ ਰੂਪ ਵਿਚ ਜ਼ਖਮੀ

Tragic accident

 

 ਭੋਪਾਲ : ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ  ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤੇਜ਼ ਰਫ਼ਤਾਰ ਨਾਲ ਆ ਰਹੀਆਂ ਦੋ ਬਾਈਕ ਆਪਸ ਵਿੱਚ ਟਕਰਾ ਗਈਆਂ ਅਤੇ ਟੱਕਰ ਹੋਣ ਤੋਂ ਬਾਅਦ 6 ਵਿਅਕਤੀ ਸੜਕ 'ਤੇ ਡਿੱਗ ਗਏ।

 

ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਸੜਕ ਤੇ ਡਿੱਗੇ ਜ਼ਖਮੀਆਂ ਨੂੰ ਕੁਚਲ ਦਿੱਤਾ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤਿੰਨ ਗੰਭੀਰ ਜ਼ਖਮੀਆਂ ਨੂੰ ਪਹਿਲਾਂ ਵਿਦਿਸ਼ਾ ਫਿਰ 2 ਨੂੰ ਭੋਪਾਲ ਰੈਫਰ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਵਿਦਿਸ਼ਾ ਜ਼ਿਲ੍ਹੇ ਵਿੱਚ ਭਾਈ ਦੂਜ ਦਾ ਤਿਉਹਾਰ ਸੋਗ ਵਿੱਚ ਬਦਲ ਗਿਆ। ਇਸ ਵਿੱਚ ਦੋ ਮਾਸੂਮਾਂ ਸਮੇਤ ਇੱਕ ਬਾਈਕ ਸਵਾਰ ਦੀ ਵੀ ਮੌਤ ਹੋ ਗਈ। ਉਹ ਆਪਣੀ ਭੈਣ ਤੋਂ ਟਿੱਕਾ ਲਗਵਾ ਕੇ ਦੇਰ ਰਾਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੋਟਰਸਾਈਕਲ 'ਤੇ  ਵਾਪਸ ਆ ਰਿਹਾ ਸੀ।