ਅਵਾਰਾ ਪਸ਼ੂਆਂ ਦੇ ਮਾਮਲੇ ’ਚ Supreme Court ਨੇ NHAI ਨੂੰ ਦਿਤੇ ਨਿਰਦੇਸ਼ 

ਏਜੰਸੀ

ਖ਼ਬਰਾਂ, ਰਾਸ਼ਟਰੀ

ਹਾਈਵੇ ਤੇ ਸੜਕਾਂ ਤੋਂ ਅਵਾਰਾ ਪਸ਼ੂਆਂ ਨੂੰ ਹਟਾਉਣ ਦਾ ਆਦੇਸ਼

Supreme Court Gives Directions to NHAI In The Case of Stray Animals Latest News in Punjabi 

Supreme Court Gives Directions to NHAI In The Case of Stray Animals Latest News in Punjabi ਨਵੀਂ ਦਿੱਲੀ, 7 ਨਵੰਬਰ : ਸੁਪਰੀਮ ਕੋਰਟ ਨੇ ਲਾਵਾਰਸ ਕੁੱਤਿਆਂ ਤੇ ਅਵਾਰਾ ਪਸ਼ੂਆਂ ਸਬੰਧੀ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸੜਕਾਂ, ਰਾਜ ਮਾਰਗਾਂ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਅਵਾਰਾ ਪਸ਼ੂਆਂ ਨੂੰ ਹਟਾਉਣ ਦੇ ਆਦੇਸ਼ ਦਿਤੇ ਹਨ। ਸੁਪਰੀਮ ਕੋਰਟ ਨੇ ਸੂਬਿਆਂ, ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ (NHAI) ਅਤੇ ਨਗਰ ਪਾਲਿਕਾਵਾਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਅਦਾਲਤ ਨੇ ਜਾਨਵਰਾਂ ਨੂੰ ਹਟਾਉਣ ਲਈ ਹਾਈਵੇ ਨਿਗਰਾਨੀ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿਤੇ ਹਨ, ਜੋ ਉਨ੍ਹਾਂ ਨੂੰ ਫੜਨਗੀਆਂ, ਸੜਕਾਂ ਤੋਂ ਹਟਾ ਦੇਣਗੀਆਂ ਅਤੇ ਉਨ੍ਹਾਂ ਨੂੰ ਆਸਰਾ ਸਥਾਨਾਂ ਵਿਚ ਰੱਖਣਗੀਆਂ। ਅਵਾਰਾ ਕੁੱਤਿਆਂ ਦੇ ਮਾਮਲੇ ’ਚ ਅਦਾਲਤ ਨੇ ਸਾਰੇ ਸੂਬਿਆਂ ਤੋਂ ਸੁਧਾਰਤਮਕ ਰਿਪੋਰਟ ਦੀ ਵੀ ਮੰਗ ਕੀਤੀ ਹੈ। 

ਅਪਣੇ ਆਦੇਸ਼ ਵਿਚ ਸੁਪਰੀਮ ਕੋਰਟ ਨੇ ਲਾਵਾਰਸ ਕੁੱਤਿਆਂ ਦੇ ਮੁੱਦੇ ਬਾਰੇ ਹੋਰ ਆਦੇਸ਼ ਜਾਰੀ ਕੀਤੇ। ਅਦਾਲਤ ਨੇ ਨਿਰਦੇਸ਼ ਦਿਤਾ ਕਿ ਸਾਰੀਆਂ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਬੱਸਾਂ ਅਤੇ ਰੇਲਵੇ ਸਟੇਸ਼ਨਾਂ ਤੋਂ ਲਾਵਾਰਸ ਕੁੱਤਿਆਂ ਨੂੰ ਹਟਾ ਕੇ ਆਸਰਾ ਸਥਾਨਾਂ ਵਿਚ ਰਖਿਆ ਜਾਵੇ। ਸੁਪਰੀਮ ਕੋਰਟ ਨੇ ਟੀਕਾਕਰਨ ਤੇ ਨਸਬੰਦੀ ਕਰ ਕੇ ਉਨ੍ਹਾਂ ਨੂੰ ਸ਼ੈਲਟਰਾਂ ਵਿਚ ਰੱਖਣ ਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉੱਥੇ ਨਾ ਛੱਡੋ ਜਿੱਥੇ ਉਹ ਫੜੇ ਗਏ ਸਨ।

(For more news apart from Supreme Court Gives Directions to NHAI In The Case of Stray Animals Latest News in Punjabi stay tuned to Rozana Spokesman.)