ਮੁੱਖ ਮੰਤਰੀ ਬਣਨ ਤੋਂ ਬਾਅਦ ਊਧਵ ਠਾਕਰੇ ਮਿਲੇ ਨਰਿੰਦਰ ਮੋਦੀ ਨੂੰ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੁੱਕਰਵਾਰ ਸ਼ਾਮ ਨੂੰ ਪੁਣੇ ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਪਿਛਲੇ ਮਹੀਨੇ ਠਾਕਰੇ

Uddhav Thackeray With Narendra Modi

ਨਵੀਂ ਦਿੱਲੀ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੁੱਕਰਵਾਰ ਸ਼ਾਮ ਨੂੰ ਪੁਣੇ ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਪਿਛਲੇ ਮਹੀਨੇ ਠਾਕਰੇ ਨੇ ਭਾਜਪਾ ਨਾਲ ਆਪਣਾ ਰਿਸ਼ਤਾ ਖਤਮ ਕਰਨ ਅਤੇ ਮਹਾਰਾਸ਼ਟਰ 'ਚ ਕਾਂਗਰਸ ਅਤੇ ਐਨਸੀਪੀ ਦੇ ਸਮਰਥਨ ਨਾਲ ਸ਼ਿਵ ਸੈਨਾ ਦੀ ਅਗਵਾਈ ਵਾਲੀ ਸਰਕਾਰ ਬਣਾ ਲਈ ਸੀ।

ਇਸ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਮੋਦੀ ਪੁਣੇ 'ਚ ਡਾਇਰੈਕਟਰ ਜਨਰਲ ਅਤੇ ਪੁਲਿਸ ਇੰਸਪੈਕਟਰਾਂ ਦੇ ਪੁਲਿਸ ਦੀ ਕੌਮੀ ਕਾਨਫਰੰਸ 'ਚ ਭਾਗ ਲੈਣਗੇ।

ਸੂਬਾ ਸਰਕਾਰ ਦੇ ਅਧਿਕਾਰੀਆਂ ਅਨੁਸਾਰ ਠਾਕਰੇ ਪ੍ਰਧਾਨ ਮੰਤਰੀ ਮਿਲਣ ਤੋਂ ਬਾਅਦ ਮੁੰਬਈ ਰਵਾਨਾ ਹੋ ਗਏ। ਕੇਂਦਰੀ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਵੀ ਹਵਾਈ ਅੱਡੇ 'ਤੇ ਮੋਦੀ ਦਾ ਸੁਆਗਤ ਕੀਤਾ।

ਦੱਸ ਦਈਏ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਲਈ ਭਾਜਪਾ ਅਤੇ ਸ਼ਿਵ ਸੈਨਾ ਵਿਚਾਲੇ ਗੱਠਜੋੜ ਟੁੱਟ ਗਿਆ ਸੀ।

ਠਾਕਰੇ ਦੇ ਭਾਜਪਾ ਨਾਲ ਆਪਣਾ ਰਿਸ਼ਤਾ ਖਤਮ ਕਰਨ ਅਤੇ ਮਹਾਰਾਸ਼ਟਰ ਵਿਚ ਸ਼ਿਵ ਸੈਨਾ ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਤੋਂ ਬਾਅਦ ਕਾਂਗਰਸ ਅਤੇ ਐਨਸੀਪੀ ਦੇ ਸਮਰਥਨ ਨਾਲ ਦੋਵਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਸੀ।