ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਪਰਵਾਸੀ ਪੰਜਾਬੀਆਂ ਨੇ ਭੇਜੀ ਆਰਥਿਕ ਮਦਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਐਨਆਰਆਈਜ਼ ਵਲੋਂ 4 ਲੱਖ  70 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਜੀ ਗਈ ਹੈ

Agriculture Punjabis sent Financial Aid to The Families Of Farmers

ਨਵੀਂ ਦਿੱਲੀ - ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ ਹਰ ਕੋਈ ਕਿਸਾਨਾਂ ਦੀ ਵੱਖ-ਵੱਖ ਤਰੀਕੇ ਨਾਲ ਮਦਦ ਕਰ ਰਿਹਾ ਹੈ। ਉਥੇ ਪ੍ਰਵਾਸੀ ਪੰਜਾਬੀਆਂ ਵਲੋਂ ਵੱਡੀ ਆਰਥਿਕ ਮੱਦਦ ਭੇਜੀ ਜਾ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ਹਿਣਾ ਦੇ ਪ੍ਰਵਾਸੀ ਪੰਜਾਬੀਆਂ ਵਲੋਂ 4 ਲੱਖ 70 ਹਜ਼ਾਰ ਰੁਪਏ ਦੀ ਵਿੱਤੀ ਮਦਦ ਕਿਸਾਨ ਸੰਘਰਸ਼ ਲਈ ਭੇਜੀ ਗਈ ਹੈ।

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਇਹ ਮਦਦ ਦਿੱਤੀ ਜਾ ਰਹੀ ਹੈ। ਸ਼ਹਿਣਾ ਦੀ ਪੰਚਾਇਤ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਇਸ ਕਾਰਜ ਲਈ ਧੰਨਵਾਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਣਾ ਦੇ ਸਮਾਜ ਸੇਵੀ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਜ਼ਿਲ੍ਹੇ ਦੇ 4 ਕਿਸਾਨ ਸ਼ਹੀਦ ਹੋਏ ਹਨ। ਜਿਹਨਾਂ ਦੇ ਪਰਿਵਾਰਾਂ ਦੀ ਮਦਦ ਲਈ ਸ਼ਹਿਣਾ ਦੇ ਐਨਆਰਆਈ ਅੱਗੇ ਆਏ ਹਨ।

ਐਨਆਰਆਈਜ਼ ਵਲੋਂ 4 ਲੱਖ  70 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਜੀ ਗਈ ਹੈ। ਇਹਨਾਂ ਸ਼ਹੀਦ ਕਿਸਾਨਾਂ ਦੇ ਪ੍ਰਤੀ ਪਰਿਵਾਰ ਨੂੰ 1 ਲੱਖ ਰੁਪਏ ਮੱਦਦ ਦਿੱਤੀ ਗਈ ਹੈ। ਸ਼ਹਿਣਾ ਦੀ ਗ੍ਰਾਮ ਪੰਚਾਇਤ ਵਲੋਂ ਇਹਨਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਇਹ ਮਦਦ ਦਿੱਤੀ ਗਈ ਹੈ। ਉਹਨਾਂ ਮਦਦ ਭੇਜਣ ਵਾਲੇ ਐਨਆਰਆਈਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੲ ਮੱਦਦ ਅੱਗੇ ਵੀ ਜਾਰੀ ਰਹੇਗੀ।

ਇਸ ਮੌਕੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਲੋਂ ਮਦਦ ਦੇਣ ਵਾਲੇ ਪ੍ਰਵਾਸੀ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਕਾਲੇ ਕਾਨੂੰਨ ਰੱਦ ਹੋਣਗੇ ਅਤੇ ਕਿਸਾਨਾਂ ਦੀ ਜਿੱਤ ਹੋਵੇਗੀ।