ਦਿੱਲੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ, ਦਿੱਲੀ 'ਚ ਕਰਨਾ ਚਾਹੁੰਦੇ ਸੀ ਵੱਡਾ ਹਮਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਕੀਤੀ ਕਾਰਵਾਈ

Arrest

ਨਵੀਂ ਦਿੱਲੀ:  ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਕਰਪੁਰ ਖੇਤਰ ਵਿੱਚ ਇੱਕ ਮੁਕਾਬਲੇ ਦੌਰਾਨ ਪੰਜ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਇਸਲਾਮਿਕ ਅਤੇ ਖਾਲਿਸਤਾਨੀ ਸੰਗਠਨਾਂ ਨਾਲ ਜੁੜੇ ਹੋਏ ਹਨ।

ਆਪ੍ਰੇਸ਼ਨ ਲੰਬੇ ਸਮੇਂ ਤੋਂ ਚੱਲ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਲਗਾਤਾਰ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜ ਅੱਤਵਾਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ  ਦੇਣ ਦੀ ਫਿਰਾਕ ਵਿਚ ਸਨ। ਪੁਲਿਸ ਨੇ ਫੜੇ ਗਏ ਅੱਤਵਾਦੀਆਂ ਦੀ ਪਛਾਣ ਅਜੇ ਤੱਕ ਜ਼ਾਹਿਰ ਨਹੀਂ ਕੀਤੀ ਹੈ।

ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਪੰਜ ਅੱਤਵਾਦੀਆਂ ਵਿਚੋਂ ਦੋ ਪੰਜਾਬ ਦੇ ਹਨ। ਇਹ ਸਾਰੇ ਤਰਨਤਾਰਨ ਵਿੱਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਵਿੱਚ ਸ਼ਾਮਲ ਸਨ। ਬਲਵਿੰਦਰ ਸਿੰਘ ਨੇ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੰਬੀ ਲੜਾਈ ਲੜੀ। ਉਸਦਾ ਕਤਲ ਹਾਲ ਹੀ ਵਿੱਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਕੀਤਾ ਗਿਆ ਸੀ। ਫਿਲਹਾਲ ਅੱਤਵਾਦੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।