ਰਾਜਾ ਵੜਿੰਗ ਨੇ ਲਾਈਵ ਹੋ ਲਹਿਰਾਇਆ ਕਿਸਾਨ ਮਜ਼ਦੂਰ ਏਕਤਾ ਦਾ ਝੰਡਾ,ਲੋਕਾਂ ਨੂੰ ਵੀ ਕੀਤੀ ਅਪੀਲ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਸ ਹਮਲੇ ਦੇ ਖ਼ਿਲਾਫ਼ ਪੰਜਾਬ ਦੇ ਲੋਕ ਲਾਮਬੰਦ ਹੋ ਚੁੱਕੇ ਹਨ।
Raja
ਚੰਡੀਗੜ੍ਹ : ਰਾਜਾ ਵੜਿੰਗ ਨੇ ਲਾਈਵ ਹੋ ਕੇ ਆਪਣੇ ਘਰ ਦੀ ਛੱਤ ਤੇ ਕਿਸਾਨ ਮਜ਼ਦੂਰ ਏਕਤਾ ਦਾ ਝੰਡਾ ਲਹਿਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬੀਆਂ ਦੀ ਉੱਤੇ ਅਚਨਚੇਤ ਹਮਲਾ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਸ ਹਮਲੇ ਦੇ ਖ਼ਿਲਾਫ਼ ਪੰਜਾਬ ਦੇ ਲੋਕ ਲਾਮਬੰਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਗੈਂਗਸਟਰ ਦੱਸਿਆ ਜਾ ਰਿਹਾ ਸੀ ਉਨ੍ਹਾਂ ਨੌਜਵਾਨਾਂ ਦੇ ਉਤਸ਼ਾਹ ਦੇ ਸਾਹਮਣੇ ਸਾਡਾ ਸਿਰ ਝੁਕਦਾ ਹੈ , ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਭਗਤ ਸਿੰਘ ਦਾ ਵਾਰਸ ਹੈ, ਨੌਜਵਾਨਾਂ ਨੇ ਮੋਦੀ ਸਰਕਾਰ ਨੂੰ ਸਿੱਧੇ ਰੂਪ ਵਿਚ ਦੱਸ ਦਿੱਤਾ ਹੈ, ਨੌਜਵਾਨਾਂ ਦਾ ਸੰਘਰਸ਼ ਵਿਚ ਪਾਇਆ ਯੋਗਦਾਨ ਬਹੁਤ ਅਹਿਮ ਹੈ।