ਜਾਣੋ, ਦਿੱਲੀ ਦੇ ਕਿਸ ਵਿਧਾਨ ਸਭਾ ਖੇਤਰ ਤੋਂ ਨਿਤਰ ਸਕਦੇ ਹਨ ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿਚ 8 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਪੈਣਗੀਆਂ ਵੋਟਾਂ

File Photo

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ 8 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਹਰ ਪਾਰਟੀ ਨੇ ਕਮਰ ਕਸ ਲਈ ਹੈ ਅਤੇ ਹੁਣ ਖਬਰਾਂ ਇਹ ਆ ਰਹੀਆਂ ਹਨ ਕਿ ਸੀਐਮ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਤੋਂ ਚੋਣ ਮੈਦਾਨ ਵਿਚ ਉਤਰਨਗੇ।

ਦਰਅਸਲ 2015 ਦੌਰਾਨ ਹੋਈਆ ਵਿਧਾਨ ਸਭਾ ਚੋਣਾਂ ਵਿਚ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਤੋਂ ਹੀ ਚੋਂਣ ਲੜੀ ਸੀ ਅਤੇ ਜਿੱਤ ਪ੍ਰਾਪਤ ਕੀਤੀ ਸੀ। ਇਸ ਲਈ ਇਸ ਵਾਰ ਵੀ ਇਹ ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਇਸੇ ਹਲਕੇ ਤੋਂ ਦੁਬਾਰਾ ਚੋਣ ਲੜਨਗੇ। ਦੂਜੇ ਪਾਸੇ ਇਸ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਨੇਤਾ ਅਸ਼ੋਕ ਕੁਮਾਰ ਅਗਰਵਾਲ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਲੰਬੇ ਸਮੇਂ ਤੋਂ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਜਲਦ ਹੀ ਕਾਂਗਰਸ ਛੱਡੇ ਕੇ ਆਪ ਦਾ ਪੱਲਾ ਫੜ ਸਕਦੇ ਹਨ।

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਸਿਆਸੀ ਬਿਆਨਬਾਜ਼ੀ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਇਕ ਪਾਸੇ ਜਿੱਥੇ ਅਰਵਿੰਦ ਕੇਜਰੀਵਾਲ ਆਪਣੇ 5 ਸਾਲਾਂ ਵਿਚ ਕੀਤੇ ਕੰਮਾਂ ਨੂੰ ਲੈ ਕੇ ਜਨਤਾ ਵਿਚ ਜਾ ਰਹੇ ਹਨ ਉੱਥੇ ਹੀ ਭਾਜਪਾ ਆਪ 'ਤੇ ਵਾਅਦਾ ਖਿਲਾਫੀ ਦਾ ਆਰੋਪ ਲਗਾ ਰਹੀ ਹੈ।

ਕਾਬਲੇਗੌਰ ਹੈ ਕਿ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿਚ 8 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ 11 ਫਰਵਰੀ ਨੂੰ ਨਤੀਜੇ ਆਉਣਗੇ। ਉਮੀਦਵਾਰਾਂ ਦੀ ਨਾਮਜ਼ਦਗੀ ਦੀ ਪ੍ਰਕਿਰਿਆ 14 ਜਨਵਰੀ ਤੋਂ ਸ਼ੁਰੂ ਹੋਵੇਗੀ ਜੋ ਕਿ 21 ਜਨਵਰੀ ਤੱਕ ਚੱਲੇਗੀ।