ਬੁਲੰਦਸ਼ਹਿਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦੀ ਮੌਤ,16 ਬਿਮਾਰ,ਥਾਣਾ ਇੰਚਾਰਜ ਮੁਅੱਤਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਮ੍ਰਿਤਕਾਂ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਤਾਂ ਮੌਤ ਦੇ ਪਿੱਛੇ ਦਾ ਕਾਰਨ ਪਤਾ ਲੱਗ ਸਕੇ

Alcohol

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ  ਵਿਚ ਅਣਗਹਿਲੀ ਨੂੰ ਦੇਖਦੇ ਹੋਏ ਥਾਣਾ ਇੰਚਾਰਜ ਦੀਕਸ਼ਿਤ ਕੁਮਾਰ ਤਿਆਗੀ, ਹਲਕਾ ਇੰਚਾਰਜ ਅਤੇ ਚੌਕੀ ਇੰਚਾਰਜ ਅਨੋਖੀ ਪੁਰੀ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਕੇਸ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਸਿਕੰਦਰਬਾਦ ਕੋਤਵਾਲੀ ਪਿੰਡ ਜੀਤਗੜ੍ਹੀ ਵਿੱਚ ਜ਼ਹਿਰੀਲੀ ਸ਼ਰਾਬ ਪੀ ਕੇ ਬਹੁਤ ਸਾਰੇ ਲੋਕ ਬੀਮਾਰ ਹੋ ਗਏ, ਜਿਹਨਾਂ ਵਿਚੋਂ ਅੱਜ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 16 ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜ਼ਹਿਰੀਲੀ ਸ਼ਰਾਬ ਅਤੇ ਆਬਕਾਰੀ ਵਿਭਾਗ ਦੀ ਮਿਲੀਭੁਗਤ ਨਾਲ ਵੇਚੀ ਜਾ ਰਹੀ ਸੀ।

ਸ਼ਰਾਬ ਮਾਫੀਆ ਕੁਲਦੀਪ ਘਟਨਾ ਤੋਂ ਬਾਅਦ ਫਰਾਰ ਹੈ। ਡੀਐਮ ਰਵਿੰਦਰ ਕੁਮਾਰ ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ 16 ਵਿਅਕਤੀ ਗੰਭੀਰ ਹਾਲਤ ਵਿੱਚ ਹਨ। ਸਾਡੀ ਪਹਿਲ ਇਨ੍ਹਾਂ 16 ਲੋਕਾਂ ਦੀ ਜਾਨ ਬਚਾਉਣਾ ਹੈ। ਕੁਝ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਲੋਕਾਂ ਨੇ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਮ੍ਰਿਤਕਾਂ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ, ਤਾਂ ਜੋ ਪਤਾ ਲੱਗ ਸਕੇ ਕਿ ਮੌਤ ਦੇ ਪਿੱਛੇ ਦਾ ਕਾਰਨ ਕੀ ਹੈ।