8ਵੇਂ ਗੇੜ ਦੀ ਗੱਲਬਾਤ ਲਈ ਵਿਗਿਆਨ ਭਵਨ ਪਹੁੰਚੇ ਕਿਸਾਨ, ਥੋੜੀ ਦੇਰ ‘ਚ ਸ਼ੁਰੂ ਹੋਵੇਗੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਹਿਲੀਆਂ 7 ਮੀਟਿੰਗਾਂ ਰਹੀਆਂ ਬੇਸਿੱਟਾ

Farmers meeting

ਨਵੀਂ ਦਿੱਲੀ: ਖੇਤੀ ਕਾਨੂੰਨਾਂ ‘ਤੇ ਜਾਰੀ ਵਿਵਾਦ ਦੌਰਾਨ ਹੁਣ ਤੱਕ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 7 ਬੈਠਕਾਂ ਹੋ ਚੁੱਕੀਆਂ ਹਨ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਅੱਜ ਅੱਠਵੇਂ ਦੌਰ ਦੀ ਗੱਲਬਾਤ ਕਰਨ ਜਾ ਰਹੇ ਹਨ।

ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੀਟਿੰਗ ਦੌਰਾਨ ਹੱਲ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ।

ਉਹਨਾਂ ਕਿਹਾ ਕਿਸਾਨੀ ਘੋਲ ਦਿਨੋ-ਦਿਨ ਵਿਆਪਕ ਹੁੰਦਾ ਜਾ ਰਿਹਾ ਹੈ, ਸਰਕਾਰ ਨੂੰ ਕਾਨੂੰਨ ਰੱਦ ਕਰਨੇ ਹੀ ਪੈਣਗੇ। ਚਾਹੇ ਕੁਝ ਵੀ ਹੋ ਜਾਵੇ, ਮੋਰਚਾ ਵਾਪਸ ਨਹੀਂ ਲਿਆ ਜਾਵੇਗਾ।  ਦੂਜੇ ਪਾਸੇ ਕੇਂਦਰ ਸਰਕਾਰ ਕਿਸੇ ਵੀ ਸਥਿਤੀ ਵਿਚ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ।

ਇਸ ਤੋਂ ਇਲਾਵਾ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨੇ ਹੱਲ ਨਿਕਲਣ ਦੀ ਉਮੀਦ ਜਤਾਈ ਹੈ। ਮੀਡੀਆ ਨਾਲ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਸਕਾਰਾਤਮਕ ਮਾਹੌਲ ਵਿਚ ਚਰਚਾ ਕਰਨਗੇ ਤੇ ਸੰਭਾਵਨਾ ਹੈ ਕਿ ਅਸੀਂ ਹੱਲ ਤੱਕ ਪਹੁੰਚ ਪਾਵਾਂਗੇ।