ਪੂਰੀ ਉਮੀਦ ਹੈ ਕਿ ਕਿਸਾਨਾਂ ਨਾਲ ਗੱਲ਼ਬਾਤ ਸਕਾਰਾਤਮਕ ਮਾਹੌਲ ‘ਚ ਹੋਵੇਗੀ- ਤੋਮਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਹੱਲ ਨਿਕਲਣ ਦੀ ਜਤਾਈ ਉਮੀਦ

Narendra Singh Tomar

ਨਵੀਂ ਦਿੱਲੀ: ਕੇਂਦਰੀ ਮੰਤਰੀਆਂ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਣ ਜਾ ਰਹੀ 8ਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਮੀਟਿੰਗ ਦੌਰਾਨ ਹੱਲ ਨਿਕਲਣ ਦੀ ਉਮੀਦ ਪ੍ਰਗਟਾਈ ਹੈ।

ਜ਼ਿਕਰਯੋਗ ਹੈ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 7 ਬੈਠਕਾਂ ਹੋ ਚੁੱਕੀਆਂ ਹਨ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਅੱਜ ਸ਼ੁੱਕਰਵਾਰ ਨੂੰ ਅੱਠਵੇਂ ਦੌਰ ਦੀ ਗੱਲਬਾਤ ਕਰਨਗੀਆਂ। 7 ਦੌਰ ਦੀ ਗੱਲਬਾਤ ਦੇ ਬਾਵਜੂਦ ਵੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ।

ਕਿਸਾਨ ਮਸਲੇ ਦਾ ਹੱਲ ਨਾ ਨਿਕਲਣ ਤੋਂ ਨਾਰਾਜ਼ ਕਿਸਾਨਾਂ ਵੱਲੋਂ ਬੀਤੇ ਦਿਨ ਦਿੱਲੀ ਦੇ ਸਾਰੇ ਬਾਰਡਰਾਂ ਅਤੇ ਪੈਰੀਫੇਰਲ ਐਕਸਪ੍ਰੈੱਸ ਵੇਅ ‘ਤੇ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਐਮਪੀ ਹਾਈਵੇਅ ‘ਤੇ ਹਜ਼ਾਰਾਂ ਟਰੈਕਟਰਾਂ ਨਾਲ ਵਿਸ਼ਾਲ ਰੈਲੀ ਕੱਢੀ। ਇਸ ਦੌਰਾਨ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਦਾ ਸਫਲ ਟਰੇਲਰ ਦਿਖਾਇਆ ਗਿਆ।