ਸਿੱਖ ਭਾਈਚਾਰੇ ਨਾਲ ਮੇਰਾ ਇਕ ਖ਼ਾਸ ਰਿਸ਼ਤਾ- ਪੀਐਮ ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਸਤਾਵੇਜ਼ ਵਿੱਚ ਮੋਦੀ ਸਰਕਾਰ ਵੱਲੋਂ ਸਿੱਖਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਹੈ।

pm modi

ਨਵੀਂ ਦਿੱਲੀ, ਸਿੱਖ ਭਾਈਚਾਰੇ ਨਾਲ ਨੇੜਤਾ ਪਾਉਣ ਲਈ, ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਭਾਈਚਾਰੇ ਦੇ ਲਾਭ ਅਤੇ ਕਲਿਆਣ ਲਈ ਕੀਤੇ ਕੰਮਾਂ ਦਾ ਵਿਸਥਾਰਪੂਰਵਕ ਲੇਖਾ ਜੋਖਾ ਜਾਰੀ ਕੀਤਾ ਹੈ। ਧਿਆਨ ਯੋਗ ਹੈ ਕਿ ਸਿੱਖ ਕੌਮ ਇਸ ਸਮੇਂ ਕਿਸਾਨੀ ਲਹਿਰ ਦੇ ਮੋਹਰੀ ਹੈ। ਇਸ ਸਬੰਧ ਵਿਚ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਕ ਦਸਤਾਵੇਜ਼ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦਾ ਸਿੱਖਾਂ ਨਾਲ ਇਕ ਖ਼ਾਸ ਰਿਸ਼ਤਾ ਹੈ। ਇਸ ਨੂੰ ਸਿੱਖ ਕੌਮ ਦੀ ਨਾਰਾਜ਼ਗੀ ਦੂਰ ਕਰਨ ਦਾ ਇਕ ਤਰੀਕਾ ਮੰਨਿਆ ਜਾਂਦਾ ਹੈ। ਦਸਤਾਵੇਜ਼ ਵਿਚ ਕਿਹਾ ਗਿਆ ਹੈ ਕਿ ਪੀਐਮ ਮੋਦੀ ਦੇ ਇਸ ਰਿਸ਼ਤੇ ਨੂੰ ਸਿੱਖ ਗੁਰੂਆਂ ਅਤੇ ਭਾਈਚਾਰੇ ਪ੍ਰਤੀ ਉਨ੍ਹਾਂ ਦੇ ਸਤਿਕਾਰ ਦੀ ਭਾਵਨਾ ਅਤੇ ਕਮਿਊਨਿਟੀ ਦੇ ਸਸ਼ਕਤੀਕਰਨ ਲਈ ਕੀਤੇ ਕੰਮਾਂ ਦੁਆਰਾ ਸਮਝਿਆ ਜਾ ਸਕਦਾ ਹੈ ।

 

Related Stories