ਖੇਤੀ ਕਾਨੂੰਨ ਵਾਪਸ ਲੈਣ ’ਤੇ ਫਸਿਆ ਪੇਚ, 15 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੁਣ 15 ਜਨਵਰੀ ਨੂੰ ਨੌਵੇ ਦੌਰ ਦੀ ਮੀਟਿੰਗ ਹੋਵੇਗੀ।

farmer

ਨਵੀਂ ਦਿੱਲੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਠਵੇਂ ਗੇੜ ਦੀ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ 'ਚ ਚੱਲ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਹੁਣ ਅਗਲੀ ਮੀਟਿੰਗ 15 ਜਨਵਰੀ ਨੂੰ ਹੋਏਗੀ। ਜਾਣਕਾਰੀ ਮੁਤਾਬਿਕ ਅੱਜ ਦੀ ਮੀਟਿੰਗ 'ਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਲ਼ਖ਼ੀਆਂ ਵਧੀਆਂ ਹਨ।  ਖੇਤੀ ਕਾਨੂੰਨਾਂ ਬਾਰੇ ਮੀਟਿੰਗ ਅੱਜ  ਤਕਰੀਬਨ 3 ਘੰਟੇ ਚੱਲੀ। ਕਿਸਾਨਾਂ ਦਾ ਕਹਿਣਾ ਸੀ ਕਿ ਕਾਨੂੰਨ ਰੱਦ ਹੋਣ ਤੇ ਹੀ ਕੋਈ ਗੱਲਬਾਤ ਕਰਨਗੇ। ਉਧਰ ਕੇਂਦਰੀ ਮੰਤਰੀਆਂ ਨੇ ਵੱਖਰੇ ਕਮਰੇ 'ਚ ਮੀਟਿੰਗ ਕੀਤੀ ਪਰ ਮਸਲੇ ਦਾ ਹੱਲ ਨਹੀਂ ਹੋ ਸਕਿਆ।

ਬੈਠਕ ਵਿਚ ਸਰਕਾਰ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਇਸ ਦੇ ਨਾਲ ਹੀ ਕਿਸਾਨ ਆਗੂ ਮੰਗ ਕਰਦੇ ਹਨ ਕਿ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ। ਦੱਸ ਦੇਈਏ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਅੱਜ ਅੱਠਵੇਂ ਦੌਰ ਦੀ ਗੱਲਬਾਤ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਈ ਸੀ। ਇਸ ਬੈਠਕ 'ਚ ਕੇਂਦਰ ਵਲੋਂ ਕੈਬਨਿਟ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਊਸ਼ ਗੋਇਲ ਹਾਜ਼ਰ ਹਨ। ਮੀਟਿੰਗ ਸ਼ੁਰੂ ਹੁੰਦੇ ਹੀ ਕਿਸਾਨ ਜਥੇਬੰਦੀਆਂ ਨੇ ਕਾਨੂੰਨ ਵਾਪਸ ਲੈਣ ਦੀ ਆਪਣੀ ਮੰਗ ਫਿਰ ਤੋਂ ਦੁਹਰਾਈ ਤੇ ਇਸ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਬਿੱਲਾਂ ਤੇ ਚਰਚਾ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਦੇਖਭਾਲ ਕਰਨਾ ਵੀ ਜ਼ਰੂਰੀ ਹੈ। 

 ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਾਨੂੰਨ ਪੂਰੇ ਦੇਸ਼ ਲਈ ਹੈ ਨਾ ਕਿ ਕਿਸੇ ਰਾਜ ਲਈ। ਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਵੱਡਾ ਸਮਰਥਨ ਕਰ ਰਹੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਨੇਤਾ ਦੇਸ਼ ਦੇ ਹਿੱਤ ਵਿੱਚ ਇਹ ਅੰਦੋਲਨ ਵਾਪਸ ਲੈਣ। ਸਰਕਾਰ ਨਾਲ ਚੱਲ ਰਹੀ ਮੀਟਿੰਗ ਵਿੱਚ ਕਿਸਾਨ ਆਗੂ ਬਲਵੰਤ ਸਿੰਘ ਨੇ ਇੱਕ ਨੋਟ ਲਿਖਿਆ ਹੈ।

ਮੀਟਿੰਗ 'ਚ ਕਿਸਾਨਾਂ ਨੇ YES ਅਤੇ NO ਦੇ ਨਾਅਰੇ ਤੋਂ ਬਾਅਦ ਅੱਜ ਕਾਗਜ਼ਾਂ ਤੇ ਨਵਾਂ ਲਿਖਿਆ ਕਿ ਜਾਂ ਮਰਾਂਗੇ, ਜਾਂ ਜਿੱਤਾਂਗੇ ਦੀਆਂ ਤਖ਼ਤੀਆਂ ਲਗਾਈਆਂ। ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਇੱਕ ਡੈੱਡਲਾਕ ਹੈ। ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਗੱਲਬਾਤ ਵਿੱਚ ਸਰਕਾਰ ਅਤੇ ਕਿਸਾਨ ਆਪਣੇ ਸਟੈਂਡ ‘ਤੇ ਅੜੇ ਹੋਏ ਹਨ।