ਬਲਵੰਤ ਰਾਜੋਆਣਾ ਦੀ ਸਜ਼ਾ ਮਾਫੀ 'ਤੇ 26 ਜਨਵਰੀ ਤੋਂ ਪਹਿਲਾਂ ਫੈਸਲਾ ਲਵੇ ਕੇਂਦਰ- ਸੁਪਰੀਮ ਕੋਰਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨਿਰਦੇਸ਼

Balwant Singh Rajoana

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਰਾਸ਼ਟਰਪਤੀ ਨੂੰ ਸਿਫਾਰਿਸ਼ ਭੇਜਣ ‘ਤੇ 26 ਜਨਵਰੀ ਤੋਂ ਪਹਿਲਾਂ 25 ਜਨਵਰੀ ਤੱਕ ਫੈਸਲਾ ਲਿਆ ਜਾਵੇ।

ਸੁਪਰੀਮ ਕੋਰਟ ਦੇ ਚੀਫ ਜਸਟਿਸ ਐਸਏ ਬੋਬੜੇ ਨੇ ਕਿਹਾ ਕਿ ਇਹ ਇਕ ਚੰਗੀ ਤਰੀਕ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਮੁਕੂਲ ਰੋਹਤਗੀ ਨੇ ਕਿਹਾ ਕਿ ਦੋਸ਼ੀ ਦੀ ਦਇਆ ਪਟੀਸ਼ਨ 8 ਸਾਲ ਤੋਂ ਲੰਬਿਤ ਹੈ।

ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਵੀ ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਸੀ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਕਦੋਂ ਭੇਜੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਸੀ।

ਸਾਬਕਾ ਪੰਜਾਬ ਪੁਲਿਸ ਕਾਂਸਟੇਬਲ ਰਾਜੋਆਣਾ ਨੂੰ 1995 ਵਿਚ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇਸ ਧਮਾਕੇ ਵਿਚ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ।