ਸੰਘਣੀ ਧੁੰਦ ਤੇ ਸੀਤ ਲਹਿਰ ਨੇ ਦਿੱਲੀ ਵਾਸੀਆਂ ਨੂੰ ਛੇੜੀ ਕੰਬਣੀ 

ਏਜੰਸੀ

ਖ਼ਬਰਾਂ, ਰਾਸ਼ਟਰੀ

2 ਡਿਗਰੀ ਤੋਂ ਹੇਠਾਂ ਡਿੱਗਿਆ ਪਾਰਾ

Representational Image

ਰੇਲ ਅਤੇ ਹਵਾਈ ਸਫ਼ਰ ਪ੍ਰਭਾਵਿਤ 

ਨਵੀਂ ਦਿੱਲੀ : ਦਿੱਲੀ-ਐਨਸੀਆਰ ਵਿੱਚ ਕੜਾਕੇ ਦੀ ਠੰਢ ਜਾਰੀ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਸੰਘਣੀ ਧੁੰਦ ਦੀ ਚਾਦਰ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਲਮ 'ਚ ਸਵੇਰੇ ਵਿਜ਼ੀਬਿਲਟੀ 50 ਮੀਟਰ ਰਹੀ। 

ਇਸ ਦੇ ਨਾਲ ਹੀ ਰਾਜਧਾਨੀ 'ਚ ਘੱਟੋ-ਘੱਟ ਤਾਪਮਾਨ 1.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਔਸਤ ਤੋਂ ਪੰਜ ਡਿਗਰੀ ਘੱਟ ਹੈ। ਅੱਜ ਸਵੇਰ ਤੋਂ ਹੀ ਸੀਤ ਲਹਿਰ ਅਤੇ ਬਹੁਤ ਸੰਘਣੀ ਧੁੰਦ ਜਾਰੀ ਰਹੀ।

ਵਧਦੀ ਠੰਢ ਦੇ ਮੱਦੇਨਜ਼ਰ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਸੰਘਣੀ ਧੁੰਦ ਕਾਰਨ ਸੜਕ, ਰੇਲ ਅਤੇ ਹਵਾਈ ਸਫ਼ਰ ਪ੍ਰਭਾਵਿਤ ਹੋਇਆ ਹੈ। ਰਾਸ਼ਟਰੀ ਰਾਜਧਾਨੀ 'ਚ ਸੰਘਣੀ ਧੁੰਦ ਅਤੇ ਠੰਢ ਕਾਰਨ ਹਵਾਈ ਯਾਤਰੀ ਵੀ ਪ੍ਰੇਸ਼ਾਨ ਹਨ।