ਬਲਾਤਕਾਰ ਪੀੜਤਾ ਨੇ ਦੋਸ਼ੀ ਦੀ ਮਾਂ ਨੂੰ ਗੋਲੀ ਮਾਰ ਦਿੱਤੀ: 2021 ਵਿੱਚ ਲੜਕੀ ਨਾਲ ਹੋਇਆ ਸੀ ਬਲਾਤਕਾਰ
ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 5 ਵਜੇ ਰਾਜਧਾਨੀ ਦੇ ਭਜਨਪੁਰਾ ਇਲਾਕੇ 'ਚ ਵਾਪਰੀ
ਨਵੀਂ ਦਿੱਲੀ- ਦਿੱਲੀ ਵਿੱਚ ਇੱਕ 16 ਸਾਲਾ ਕੁੜੀ ਨੇ ਇੱਕ ਔਰਤ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਔਰਤ ਦੇ ਨਾਬਾਲਿਗ ਪੁੱਤਰ ਨੇ 2021 'ਚ ਬੱਚੀ ਨਾਲ ਬਲਾਤਕਾਰ ਕੀਤਾ ਸੀ। ਇਸ ਕਾਰਨ ਉਸ ਨੇ ਔਰਤ ਨੂੰ ਗੋਲੀ ਮਾਰ ਦਿੱਤੀ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 5 ਵਜੇ ਰਾਜਧਾਨੀ ਦੇ ਭਜਨਪੁਰਾ ਇਲਾਕੇ 'ਚ ਵਾਪਰੀ। 50 ਸਾਲਾ ਔਰਤ ਕਰਿਆਨੇ ਦੀ ਦੁਕਾਨ ਚਲਾਉਂਦੀ ਹੈ। ਲੜਕੀ ਨੇ ਉਸ ਦੀ ਦੁਕਾਨ 'ਤੇ ਆ ਕੇ ਉਸ 'ਤੇ ਗੋਲੀ ਚਲਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਖਮੀ ਔਰਤ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਮਹਿਲਾ ਦੇ ਬੇਟੇ ਨੇ 2021 'ਚ ਲੜਕੀ ਨਾਲ ਬਲਾਤਕਾਰ ਕੀਤਾ ਸੀ। ਪੀੜਤਾ ਨੇ ਉਸ ਸਮੇਂ ਨਾਬਾਲਿਗ ਲੜਕੇ ਦੇ ਖਿਲਾਫ ਐਫਆਈਆਰ ਵੀ ਦਰਜ ਕਰਵਾਈ ਸੀ। ਪੁਲਿਸ ਨੇ ਕਥਿਤ ਤੌਰ 'ਤੇ ਨਾਬਾਲਿਗ ਲੜਕੇ ਦੇ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਅਤੇ (ਪੋਕਸੋ) ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।