ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਦੇ ਘਰ ਚੋਰੀ, ਦੋਸ਼ੀ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਘਰੋਂ ਇਕ ਲੱਖ ਰੁਪਏ ਦੇ ਹੀਰੇ ਦੀਆਂ ਬਾਲੀਆਂ, 35,000 ਰੁਪਏ ਨਕਦ ਅਤੇ 500 ਡਾਲਰ ਚੋਰੀ

Bollywood actress Poonam Dhillon's house robbed, culprit arrested

ਮੁੰਬਈ : ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਦੇ ਘਰੋਂ ਇਕ ਲੱਖ ਰੁਪਏ ਦੇ ਹੀਰੇ ਦੀਆਂ ਬਾਲੀਆਂ, 35,000 ਰੁਪਏ ਨਕਦ ਅਤੇ 500 ਡਾਲਰ ਚੋਰੀ ਕਰਨ ਦੇ ਦੋਸ਼ ’ਚ ਇਕ 37 ਸਾਅ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਕ ਅਧਿਕਾਰੀ ਨੇ ਦਸਿਆ ਕਿ ਮੁਲਜ਼ਮ ਸਮੀਰ ਅੰਸਾਰੀ ਨੂੰ 28 ਦਸੰਬਰ ਤੋਂ 5 ਜਨਵਰੀ ਦੇ ਵਿਚਕਾਰ ਖਾਰ ਇਲਾਕੇ ’ਚ ਢਿੱਲੋਂ ਦੇ ਫਲੈਟ ਨੂੰ ਰੰਗਣ ਲਈ ਕਿਰਾਏ ’ਤੇ ਲਿਆ ਗਿਆ ਸੀ। ਇਸ ਦੌਰਾਨ ਉਸ ਨੇ ਅਲਮਾਰੀ ਖੁੱਲ੍ਹੀ ਵੇਖ ਕੇ ਮੌਕੇ ਦਾ ਫਾਇਦਾ ਉਠਾ ਲਿਆ। ਅੰਸਾਰੀ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਅਧਿਕਾਰੀ ਨੇ ਦਸਿਆ ਕਿ ਉਸ ਨੇ ਫਲੈਟ ਨੂੰ ਪੇਂਟ ਕਰਨ ਵਾਲੀ ਟੀਮ ਦੇ ਹੋਰ ਮੈਂਬਰਾਂ ਨੂੰ ਪਾਰਟੀ ਦੇਣ ਲਈ 9,000 ਰੁਪਏ ਖਰਚ ਕੀਤੇ ਪਰ ਪੁਲਿਸ ਨੇ 25,000 ਰੁਪਏ ਨਕਦ, 500 ਡਾਲਰ ਅਤੇ ਹੀਰੇ ਦੀਆਂ ਬਾਲੀਆਂ ਬਰਾਮਦ ਕਰ ਲਈਆਂ।

ਚੋਰੀ ਦਾ ਪਤਾ ਉਦੋਂ ਲੱਗਾ ਜਦੋਂ ਢਿੱਲੋਂ ਦਾ ਬੇਟਾ ਅਨਮੋਲ 5 ਜਨਵਰੀ ਨੂੰ ਦੁਬਈ ਤੋਂ ਵਾਪਸ ਆਇਆ, ਜਿਸ ਤੋਂ ਬਾਅਦ ਉਸ ਦੇ ਮੈਨੇਜਰ ਸੰਦੇਸ਼ ਚੌਧਰੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਅਧਿਕਾਰੀ ਨੇ ਦਸਿਆ ਕਿ ਉਸ ਨੂੰ ਭਾਰਤੀ ਨਿਆਂਇਕ ਜ਼ਾਬਤਾ (ਬੀ.ਐਨ.ਐਸ.) ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।