ਚੰਡੀਗੜ੍ਹ 'ਚੋਂ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕੀਤੈ: ਨੀਲ ਗਰਗ
ਚੰਡੀਗੜ੍ਹ ਵਿਚ ਪ੍ਰਸ਼ਾਸਨਿਕ ਤਬਦੀਲੀ ਕਰਨ ਤੋਂ ਪਹਿਲਾਂ ਕੇਂਦਰ ਨੂੰ ਪੰਜਾਬ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਸੀ
Neel Garg Speech punjabi News in punjabi : ਅੱਜ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਚੰਡੀਗੜ੍ਹ ਵਿਚੋਂ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੇ ਹੁਣ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ।
ਇਸ ਸਬੰਧੀ ਆਮ ਆਦਮੀ ਪਾਰਟੀ ਨੇ ਵੀ ਕੇਂਦਰ ਸਰਕਾਰ ਨੂੰ ਸਵਾਲ ਪੁੱਛੇ ਹਨ। ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਸਬੰਧੀ ਜੋ ਫ਼ੈਸਲਾ ਕੀਤਾ ਉਹ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਵਿਚ ਬਦਲਾਅ ਕਰ ਕੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕੀਤਾ ਹੈ।
ਨੀਲ ਗਰਗ ਕਿਹਾ ਕਿ ਇਹ ਢਾਂਚਾ ਪਿਛਲੇ 40 ਸਾਲਾਂ ਤੋਂ ਕੰਮ ਕਰਦਾ ਆ ਰਿਹਾ ਹੈ ਅਤੇ ਇਹ ਪ੍ਰਸ਼ਾਸਨਿਕ ਢਾਂਚਾ ਆਪਣੇ ਤੌਰ 'ਤੇ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ ਇਸ ਲਈ ਇਸ ਵਿਚ ਬਦਲਾਅ ਕਰਨ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਤੇ ਪੰਜਾਬ ਦਾ ਪਹਿਲਾ ਹੱਕ ਹੈ। ਇਸ ਲਈ ਜੇਕਰ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਨਾਲ ਕੋਈ ਛੇੜਛਾੜ ਕਰਨੀ ਸੀ ਤਾਂ ਕੇਂਦਰ ਸਰਕਾਰ ਨੂੰ ਸਭ ਤੋਂ ਪਹਿਲਾ ਪੰਜਾਬ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਸੀ।
ਉਨ੍ਹਾਂ ਦੱਸਿਆ ਕਿ ਇਹ ਨੋਟੀਫਿਕੇਸ਼ਨ ਸਿੱਧੇ ਤੌਰ 'ਤੇ ਪੰਜਾਬ ਨੂੰ ਚੰਡੀਗੜ੍ਹ ਤੋਂ ਬਾਹਰ ਕਰਨ ਵਾਲਾ ਹੈ ਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।