Chandigarh News: ਚੰਡੀਗੜ੍ਹ 'ਚ NIA ਨੇ ਅਤਿਵਾਦੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Chandigarh News: ਚੰਡੀਗੜ੍ਹ ਬੰਬ ਧਮਾਕੇ ਦਾ ਮਾਸਟਰਮਾਈਂਡ ਹੈ ਪਾਸੀਆ

NIA announced a reward of 5 lakh rupees on the terrorist Happy Passia News

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਦੀ ਇਕ ਕੋਠੀ ਅਤੇ ਪੰਜਾਬ ਦੇ ਥਾਣਿਆਂ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ 'ਚ ਲੁਕੇ ਅਤਿਵਾਦੀ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫ਼ੋਨ, ਵਟਸਐਪ ਅਤੇ ਈਮੇਲ ਰਾਹੀਂ ਐਨ.ਆਈ.ਏ ਨੂੰ ਜਾਣਕਾਰੀ ਦੇ ਸਕਦੇ ਹਨ।

ਇਸ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ ਹੀ 'ਚ ਚੰਡੀਗੜ੍ਹ 'ਚ ਇਕ ਬੰਗਲੇ 'ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ 'ਚ ਐਨ.ਆਈ.ਏ ਨੇ ਅਤਿਵਾਦੀ ਹੈਪੀ ਪਾਸੀਆ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ 'ਤੇ 9 ਜਨਵਰੀ ਨੂੰ ਫ਼ੈਸਲਾ ਲਿਆ ਜਾਵੇਗਾ।

ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਕੋਠੀ ਨੰਬਰ 575 'ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰਨੇਡ ਸੁੱਟ ਕੇ ਭੱਜ ਗਏ ਸਨ। ਅਮਰੀਕਾ ਸਥਿਤ ਅਤਿਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।