ਸੋਸ਼ਲ ਮੀਡੀਆ ਰਾਹੀਂ ਕਸ਼ਮੀਰੀ ਨੌਜਵਾਨਾਂ ਨੂੰ ਅਤਿਵਾਦੀ ਬਣਾ ਰਿਹਾ ਹੈ ਪਾਕਿਸਤਾਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਣਬੀਰ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਘਾਟੀ ਦੇ ਨੌਜਵਾਨਾਂ ਨੂੰ ਅਤਿਵਾਦ ਦੀ ਰਾਹ ਵੱਲ ਮੋੜਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ।

Lieutenant General Ranbir Singh

ਸ਼੍ਰੀਨਗਰ   : ਉੱਤਰ ਕਮਾਂਡ ਦੇ ਜਨਰਲ ਅਫ਼ਸਰ ਕਮਾਡਿੰਗ ਇਨ ਚੀਫ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਨੌਜਵਾਨਾਂ ਦਾ ਸਮਰਥਨ ਹਾਸਲ ਕਰਨ ਲਈ ਅਤੇ ਉਹਨਾਂ ਨੂੰ ਅਤਿਵਾਦ ਦੀ ਦਲਦਲ ਵਿਚ ਫਸਾਉਣ ਲਈ ਪਾਕਿਸਤਾਨ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ)

ਅਤੇ ਪਾਕਿਸਤਾਨ ਵਿਚ ਅਤਿਵਾਦੀ ਕੈਂਪ ਲਗਾਤਾਰ ਚਲ ਰਹੇ ਹਨ। ਸਿੰਘ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਵਿਚ ਸ਼ਾਂਤੀ ਅਤੇ ਸਥਿਰਤਾ ਵਿਚ ਰੁਕਾਵਟ ਪਾਉਣ ਲਈ ਹੁਣ ਅਪਣੇ ਪੈਂਤਰੇ ਬਦਲ ਰਿਹਾ ਹੈ ਤਾਂ ਕਿ ਉਹ ਉਥੇ ਦੇ ਲੋਕਾਂ ਦੀ ਸੋਚ ਨੂੰ ਬਦਲ ਸਕੇ। ਉਹਨਾਂ ਅੱਗੇ ਕਿਹਾ ਕਿ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ  ਅਤੇ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਾਂ। ਰਣਬੀਰ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਘਾਟੀ ਦੇ ਨੌਜਵਾਨਾਂ ਨੂੰ ਅਤਿਵਾਦ

ਦੀ ਰਾਹ ਵੱਲ ਮੋੜਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ। ਲੈਫਟੀਨੈਂਟ ਜਨਰਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੱਟੜਪੰਥ ਸਿਰਫ ਭਾਰਤ ਹੀ ਨਹੀਂ ਸਗੋਂ ਸਾਰੀ ਦੁਨੀਆਂ ਲਈ ਚਿੰਤਾ ਹੈ। ਹਾਲਾਂਕਿ ਉਹਨਾਂ ਕਿਹਾ ਕਿ ਭਾਰਤੀ ਫ਼ੌਜ ਨੇ ਅਤਿਵਾਦੀਆਂ ਵਿਰੁਧ ਲੜਾਈ ਵਿਚ ਪ੍ਰਭਾਵੀ ਅਤਿਵਾਦ ਵਿਰੋਧੀ ਸਮਰਥਾ ਦਾ ਵਿਕਾਸ ਕੀਤਾ ਹੈ ਜੋ ਕਿ ਇਕ ਮਹੱਤਵਪੂਰਨ ਪੜਾਅ ਵਿਚ ਹੈ।