Navjot Singh Sidhu arrives to meet Sonia Gandhi
ਨਵੀਂ ਦਿੱਲੀ: ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਵਿਖੇ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਅੱਜ ਸੋਨੀਆ ਗਾਂਧੀ ਤੋਂ ਇਲਾਵਾ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।