ਜੰਮੂ ਕਸ਼ਮੀਰ ਅਤੇ ਲੱਦਾਖ਼ ’ਚ ਪ੍ਰਸ਼ਾਸਨਿਕ ਸੁਧਾਰ ਕਰਨ ਵਾਲੇ ਬਿਲ ਨੂੰ ਰਾਜ ਸਭਾ ਦੀ ਮਨਜ਼ੂਰੀ
ਇਸ ਬਿਲ ’ਚ ਪੁਡੂਚੇਰੀ ’ਚ ਲਾਗੂ ਸੰਵਿਧਾਨ ਦੀ ਧਾਰਾ ‘239ਏ’ ਨੂੰ ਜੰਮੂ ਕਸ਼ਮੀਰ ’ਚ ਵੀ ਪ੍ਰਭਾਵੀ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।
Rajya Sabha
ਨਵੀਂ ਦਿੱਲੀ : ਰਾਜ ਸਭਾ ਨੇ ਕੇਂਦਰ ਸ਼ਾਸਿਤ ਖੇਤਰ ਜੰਮੂ ਕਸ਼ਮੀਰ ਅਤੇ ਲੱਦਾਖ਼ ’ਚ ਪ੍ਰਸ਼ਾਸਨਿਕ ਸੁਧਾਰ ਕਰਨ ਵਾਲੇ ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿਲ 2021 ਨੂੰ ਸੋਮਵਾਰ ਨੂੰ ਜ਼ੁਬਾਨੀ ਵੋਟ ਨਾਲ ਮਨਜ਼ੂਰੀ ਦੇ ਦਿਤੀ। ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਸਦਨ ’ਚ ਚਰਚਾ ਦਾ ਉੱਤਰ ਦਿੰਦੇ ਹੋਏ ਕਿਹਾ ਕਿ ਇਸ ਨਾਲ ਦੋਵੇਂ ਨਵੇਂ ਗਠਤ ਪ੍ਰਦੇਸ਼ਾਂ ਨੂੰ ਦੇਸ਼ ਦੀ ਮੁੱਖ ਧਾਰਾ ’ਚ ਸ਼ਾਮਲ ਕਰਨ ’ਚ ਮਦਦ ਮਿਲੇਗੀ।