ਜਦੋਂ ਲੱਖਾਂ ਕਿਸਾਨ ਦਿੱਲੀ ਬਾਰਡਰ 'ਤੇ ਬੈਠੇ ਹਨ ਤਾਂ ਅਸੀਂ ਚੁੱਪ ਨਹੀਂ ਰਹਿ ਸਕਦੇ: ਰੰਜਨ ਚੌਧਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਡੀ ਮੰਗ ਰਾਸ਼ਟਰਪਤੀ ਦੇ ਸੰਬੋਧਨ ਤੋਂ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ-ਵਟਾਂਦਰੇ ਦੀ ਸੀ।

Adhir Ranjan Chowdhury

ਨਵੀਂ ਦਿੱਲੀ- ਲੋਕ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਉੱਤੇ ਵਿਰੋਧੀਆਂ ਦੇ ਰੋਸ ਕਾਰਨ ਸਦਨ ਦੀ ਕਾਰਵਾਈ ਨਹੀਂ ਚੱਲ ਰਹੀ। ਵਿਰੋਧੀ ਧਿਰ ਦੇ ਨਾਅਰਿਆਂ ਵਿਚਕਾਰ ਪ੍ਰਸ਼ਨ ਕਾਲ ਅੱਜ ਸ਼ੁਰੂ ਹੋਇਆ ਪਰ ਬਾਅਦ ਵਿਚ ਸਦਨ  ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ। ਇਸ ਵਿਚਕਾਰ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਕਿਸਾਨ ਅੰਦੋਲਨ 'ਤੇ ਬੋਲਦਿਆਂ ਕਿਹਾ, 'ਜਦੋਂ ਲੱਖਾਂ ਕਿਸਾਨਾਂ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਹਨ ਤਾਂ ਅਸੀਂ ਚੁੱਪ ਨਹੀਂ ਰਹਿ ਸਕਦੇ। 

loksabha

ਉਨ੍ਹਾਂ ਕਿਹਾ ਕਿ 206 ਤੋਂ ਵਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਕਿੱਲ੍ਹਾਂ ਲਗਾਈਆਂ ਗਈਆਂ ਹਨ। ਚੌਧਰੀ ਨੇ ਕਿਹਾ ਕਿ ਸਾਡੀ ਮੰਗ ਰਾਸ਼ਟਰਪਤੀ ਦੇ ਸੰਬੋਧਨ ਤੋਂ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ-ਵਟਾਂਦਰੇ ਦੀ ਸੀ।

farmer