ਦਿੱਲੀ ਸ਼ਰਾਬ ਘੁਟਾਲੇ ਵਿੱਚ ਹੋਈ ਸਭ ਤੋਂ ਵੱਡੀ ਗ੍ਰਿਫ਼ਤਾਰੀ, ED ਨੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਕੀਤਾ ਗ੍ਰਿਫ਼ਤਾਰ
ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕ ਦੀਪ ਮਲਹੋਤਰਾ ਦਾ ਪੁੱਤ ਹੈ ਗੌਤਮ ਮਲਹੋਤਰਾ
photo
ਨਵੀਂ ਦਿੱਲੀ- ਈਡੀ ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਤਮ ਮਲਹੋਤਰਾ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕ ਦੀਪ ਮਲਹੋਤਰਾ ਦਾ ਪੁੱਤ ਹੈ।
ਪੰਜਾਬ ਦੇ ਓਏਸਿਸ ਗਰੁੱਪ ਨਾਲ ਜੁੜੇ ਮਲਹੋਤਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਈਡੀ ਉਸ ਦੀ ਹਿਰਾਸਤ ਦੀ ਮੰਗ ਕਰੇਗੀ।
ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਗੌਤਮ ਦੀ ਹੁਣ ਤੱਕ ਦੀ ਸੱਤਵੀਂ ਗ੍ਰਿਫ਼ਤਾਰੀ ਹੈ। ਈਡੀ ਨੇ ਇਸ ਮਾਮਲੇ ਵਿੱਚ ਦੋ ਚਾਰਜਸ਼ੀਟ ਦਾਇਰ ਕੀਤੀਆਂ ਹਨ ਅਤੇ ਉਹ ਇਸ ਮਾਮਲੇ ਵਿੱਚ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਨ ਦੀ ਪ੍ਰਕਿਰਿਆ ਵਿੱਚ ਹਨ।