Anurag Thakur: ਭ੍ਰਿਸ਼ਟਾਚਾਰ ਦੀ ਦਲਦਲ ’ਚ ਫਸ ਚੁਕੇ ਨੇ ਕੇਜਰੀਵਾਲ : ਅਨੁਰਾਗ ਠਾਕੁਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਠਾਕੁਰ ਨੇ ਕਿਹਾ, ‘‘ਕੇਜਰੀਵਾਲ ਕਦੋਂ ਤਕ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤੋਂ ਬਚਣਗੇ? ਹੁਣ ਉਨ੍ਹਾਂ ਦੇ ਅਦਾਲਤ ਵਿਚ ਪੇਸ਼ ਹੋਣ ਦਾ ਸਮਾਂ ਆ ਗਿਆ ਹੈ।’’

Anurag Thakur

Anurag Thakur: ਨਵੀਂ ਦਿੱਲੀ  : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਵਿਅਕਤੀ ਨੇ ਪਹਿਲਾਂ ਭ੍ਰਿਸ਼ਟਾਚਾਰ ਵਿਰੁਧ ਆਵਾਜ ਉਠਾਈ ਸੀ, ਉਹ ਖੁਦ ਭ੍ਰਿਸ਼ਟਾਚਾਰ ਦੀ ਦਲਦਲ ’ਚ ਫਸ ਗਿਆ ਹੈ। ਠਾਕੁਰ ਦੀ ਇਹ ਟਿੱਪਣੀ ਦਿੱਲੀ ਦੀ ਅਦਾਲਤ ਵਲੋਂ ਕੇਜਰੀਵਾਲ ਨੂੰ 17 ਫ਼ਰਵਰੀ ਨੂੰ ਸੰਮਨ ਕੀਤੇ ਜਾਣ ਤੋਂ ਬਾਅਦ ਆਈ ਹੈ।

ਆਬਕਾਰੀ ਨੀਤੀ ਨਾਲ ਸਬੰਧਤ ਮਾਮਲੇ ਵਿਚ ਵਾਰ-ਵਾਰ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਪੇਸ਼ ਨਹੀਂ ਹੋਣ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਠਾਕੁਰ ਨੇ ਕਿਹਾ, ‘‘ਕੇਜਰੀਵਾਲ ਕਦੋਂ ਤਕ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤੋਂ ਬਚਣਗੇ? ਹੁਣ ਉਨ੍ਹਾਂ ਦੇ ਅਦਾਲਤ ਵਿਚ ਪੇਸ਼ ਹੋਣ ਦਾ ਸਮਾਂ ਆ ਗਿਆ ਹੈ।’’

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਠਾਕੁਰ ਨੇ ਕਿਹਾ ਕਿ ਕੇਜਰੀਵਾਲ ਨੂੰ ਅਦਾਲਤ ਵਿਚ ਸੱਚ ਬੋਲਣਾ ਚਾਹੀਦਾ ਹੈ ਅਤੇ ਸੁਰਖੀਆਂ ਬਣਾਉਣ ਦੇ ਇਰਾਦੇ ਨਾਲ ਮੀਡੀਆ ਵਿਚ ਝੂਠੇ ਦੋਸ਼ ਨਹੀਂ ਲਗਾਉਣੇ ਚਾਹੀਦੇ। ਠਾਕੁਰ ਨੇ ਕਿਹਾ, ‘‘ਭ੍ਰਿਸ਼ਟਾਚਾਰ ਵਿਰੁਧ ਆਵਾਜ਼ ਉਠਾਉਣ ਵਾਲੇ ਹੁਣ ਭ੍ਰਿਸ਼ਟਾਚਾਰ ਦੀ ਦਲਦਲ ’ਚ ਫਸ ਗਏ ਹਨ।

ਇਕ ਨਹੀਂ, ਸਗੋਂ ਈਡੀ ਦੇ ਪੰਜ ਨੋਟਿਸਾਂ ਨੂੰ ਨਜ਼ਰਅੰਦਾਜ ਕੀਤਾ ਗਿਆ ਅਤੇ ਹੁਣ ਅਦਾਲਤ ਨੇ ਉਨ੍ਹਾਂ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਝੂਠੇ ਦੋਸ਼ ਲਾਉਣ ਅਤੇ ਬਾਅਦ ਵਿਚ ਅਦਾਲਤ ਵਿਚ ਮੁਆਫ਼ੀ ਮੰਗਣ ਦੀ ਆਦਤ ਹੈ। 

(For more Punjabi news apart from 'Anurag Thakur, stay tuned to Rozana Spokesman)