ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਨੂੰ ਕੀਤਾ ਸਲਾਮ
ਭਾਰਤ ਸਾਡੇ ਦੇਸ਼ ਦੀਆਂ ਔਰਤਾਂ ਦੀਆਂ ਪ੍ਰਪਤੀਆ 'ਤੇ ਮਾਣ ਹੈ।
ਨਵੀਂ ਦਿੱਲੀ: ਅੱਜ ਦੇਸ਼ ਭਰ ਵਿਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮਾਂਤਰੀ ਔਰਤ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰ ਇਸ ਦਿਨ ਤੇ ਨਾਰੀ ਸ਼ਕਤੀ ਨੂੰ ਸੈਲਿਊਟ ਕੀਤਾ। ਭਾਰਤ ਸਾਡੇ ਦੇਸ਼ ਦੀਆਂ ਔਰਤਾਂ ਦੀਆਂ ਪ੍ਰਪਤੀਆ 'ਤੇ ਮਾਣ ਹੈ।
ਪ੍ਰਧਾਨ ਮੰਤਰੀ ਦਾ ਟਵੀਟ
ਪ੍ਰਧਾਨ ਮੰਤਰੀ ਨੇ ਲਿਖਿਆ, 'ਸਾਡੀ ਸਰਕਾਰ ਨੂੰ ਮਾਣ ਹੈ ਕਿ ਅਸੀਂ ਵੱਖ-ਵੱਖ ਸੈਕਟਰਾਂ 'ਚ ਔਰਤ ਸਸ਼ਕਤੀਕਰਨ ਨੂੰ ਬੜਾਵਾ ਦੇਣ ਲਈ ਔਰਤਾਂ ਨੂੰ ਕੰਮ ਕਰਨ ਦੇ ਮੌਕੇ ਦਿੱਤੇ।'
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਲਿੰਗ ਅਸਮਾਨਤਾ ਨੂੰ ਖਤਮ ਕਰਨ ਦੀ ਅਪੀਲ ਕੀਤੀ।
ਰਾਮ ਨਾਥ ਕੋਵਿੰਦ ਦਾ ਟਵੀਟ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਵਿੱਚ ਲਿਖਿਆ, ‘ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਸਾਰੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਸਾਡੇ ਦੇਸ਼ ਦੀਆਂ ਔਰਤਾਂ ਕਈ ਖੇਤਰਾਂ ਵਿੱਚ ਪ੍ਰਾਪਤੀਆਂ ਦੇ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ। ਅੱਜ ਆਓ, ਅਸੀਂ ਸਾਰੇ, ਔਰਤਾਂ ਅਤੇ ਮਰਦਾਂ ਵਿਚਾਲੇ ਅਸਮਾਨਤਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਮੂਹਿਕ ਪ੍ਰਣ ਲਓ। '