ਰਾਜ ਸਭਾ ਦੀ ਕਾਰਵਾਈ 1 ਵਜੇ ਤੱਕ ਕੀਤੀ ਗਈ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸਦਨ ਵਿੱਚ ਕੀਤੀ ਗਈ ਨਾਅਰੇਬਾਜ਼ੀ

Rajya Sabha adjourned till 1 pm

ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ ਸ਼ੁਰੂ ਹੋ ਗਿਆ। ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਕਰਨ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਹੁਣ ਇਹ ਕਾਰਵਾਈ ਦੁਪਹਿਰ ਇੱਕ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਦੱਸ ਦੇਈਏ ਕੇ ਪਹਿਲਾਂ ਕਾਰਵਾਈ 11 ਵਜੇ ਤੱਕ ਮੁਲਤਵੀ ਕੀਤੀ ਗਈ ਸੀ। 

ਸੈਸ਼ਨ ਤੋਂ ਪਹਿਲਾਂ ਸਖਤ ਕਾਰਵਾਈ ਨਹੀਂ ਕਰਨਾ ਚਾਹੁੰਦੇ - ਐਮ ਵੈਂਕਈਆ ਨਾਇਡੂ
ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਕਾਰਨ ਰਾਜ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਬਾਰੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਕਿਹਾ ਕਿ ਮੈਂ ਸੈਸ਼ਨ ਦੇ ਪਹਿਲੇ ਦਿਨ ਕੋਈ ਸਖਤ ਕਾਰਵਾਈ ਨਹੀਂ ਕਰਨਾ ਚਾਹੁੰਦਾ।

ਜ਼ਿਕਰਯੋਗ ਹੈ ਕਿ 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਵਿਚਕਾਰ ਇਹ ਗੇੜ ਮਹੀਨਾ ਭਰ ਚੱਲੇਗਾ। ਸੈਸ਼ਨ ਦੇ ਦੂਜੇ ਗੇੜ ਵਿਚ ਸਰਕਾਰ ਦਾ ਧਿਆਨ ਮੁੱਖ ਰੂਪ ਨਾਲ ਵਿੱਤੀ ਬਿਲ ਅਤੇ ਵਿੱਤੀ ਸਾਲ 2021-22 ਲਈ ਗਰਾਂਟਾਂ ਲਈ ਕਈ ਪੂਰਕ ਮੰਗਾਂ ਨੂੰ ਪਾਸ ਕਰਵਾਉਣਾ ਹੋਵੇਗਾ।