ਛੱਤੀਸਗੜ੍ਹ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਦਰੜਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

3 ਦੀ ਮੌਤ ਤੇ 3 ਜ਼ਖ਼ਮੀ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

A terrible accident happened in Chhattisgarh

 

ਛੱਤੀਸਗੜ੍ਹ ਦੇ ਕੋਰਬਾ ਜ਼ਿਲੇ ਦੇ ਕਟਘੋਰਾ-ਬਿਲਾਸਪੁਰ ਰੋਡ 'ਤੇ ਸੂਤਰਾ ਨੇੜੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਦੋ ਬਾਈਕ ਸਵਾਰਾਂ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਤਿੰਨ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

 

ਤਿੰਨੋਂ ਜ਼ਖ਼ਮੀਆਂ ਨੂੰ ਕਟਘੋਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ। ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮੌਕੇ 'ਤੇ ਪਹੁੰਚੀ ਪੁਲਿਸ ਨੇ ਟਰੈਫਿਕ ਵਿਵਸਥਾ ਬਹਾਲ ਕਰਨ 'ਚ ਜੁਟੀ ਹੋਈ ਸੀ ਅਤੇ ਲੋਕਾਂ ਨੂੰ ਹਾਈਵੇਅ ਖਾਲੀ ਕਰਨ ਦੀ ਸਲਾਹ ਦਿੰਦੀ ਰਹੀ।

 

ਜਾਣਕਾਰੀ ਅਨੁਸਾਰ ਦੋਵੇਂ ਬਾਈਕ ਸਵਾਰ ਆਪਣੇ ਘਰ ਸੂਤਰਾ ਤੋਂ ਮੋਹਨਪੁਰ ਵੱਲ ਜਾ ਰਹੇ ਸਨ। ਉਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਕਾਫੀ ਦੇਰ ਤੱਕ ਸੜਕ 'ਤੇ ਪਈਆਂ ਰਹੀਆਂ। ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਸੂਚਨਾ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤੁਰੰਤ ਐਂਬੂਲੈਂਸ ਰਾਹੀਂ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।